ਨੀਰੂ ਬਾਜਵਾ ਨੇ CM ਭਗਵੰਤ ਮਾਨ ਨਾਲ ਸ਼ੇਅਰ ਕੀਤੀਆਂ ਤਸਵੀਰਾਂ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਉਹ ਆਪਣੀ ਆਉਣ ਵਾਲੀ ਫਿਲਮ 'ਕਲੀ ਜੋਟਾ' ਕਰਕੇ ਚਰਚਾ 'ਚ ਹੈ। ਇਸ ਫਿਲਮ 'ਚ ਨੀਰੂ ਨੇ ਰਾਬੀਆ ਬਣ ਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਫਿਲਮ ਦੇ ਟਰੇਲਰ 'ਚ ਨੀਰੂ ਦੀ ਐਕਟਿੰਗ ਦੇ ਨਾਲ ਨਾਲ ਨੀਰੂ ਤੇ ਸਰਤਾਜ ਦੀ ਕੈਮਿਸਟਰੀ ਤੇ ਵਾਮਿਕਾ ਗੱਬੀ ਦੀ ਐਕਟਿੰਗ ਦੀ ਵੀ ਕਾਫੀ ਪ੍ਰਸ਼ੰਸਾ ਹੋ ਰਹੀ ਹੈ। ਹੁਣ ਨੀਰੂ ਬਾਜਵਾ ਨੇ ਹਾਲ ਹੀ 'ਚ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਅਦਾਕਾਰਾ ਨੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਉਹ ਸੀਐਮ ਮਾਨ ਨਾਲ ਨਜ਼ਰ ਆ ਰਹੀ ਹੈ। ਤਸਵੀਰਾਂ ਸ਼ੇਅਰ ਕਰਦਿਆਂ ਨੀਰੂ ਨੇ ਕੈਪਸ਼ਨ 'ਚ ਲਿੱਖਿਆ, 'ਪੰਜਾਬ ਦੇ ਸੀਐਮ ਭਗਵੰਤ ਮਾਨ ਜੀ ਨਾਲ ਬਹੁਤ ਹੀ ਵਧੀਆ ਮੀਟਿੰਗ ਹੋਈ। ਸਮਾਜਕ ਮੁੱਦੇ ਸਾਹਮਣੇ ਲਿਆਉਣ ਲਈ ਸਿਨੇਮਾ ਬਹੁਤ ਹੀ ਸ਼ਕਤੀਸ਼ਾਲੀ ਮਾਧਿਅਮ ਹੈ। ਅਸੀਂ ਪੰਜਾਬ ਸਰਕਾਰ ਨਾਲ ਇਸੇ ਵਿਸ਼ੇ 'ਤੇ ਚਰਚਾ ਕੀਤੀ। ਹੁਣ ਪੰਜਾਬ ਦੀਆਂ ਧੀਆਂ ਅੱਗੇ ਵਧਾਉਣ ਤੇ ਉਨ੍ਹਾਂ ਨੂੰ ਬਚਾਉਣ ਲਈ ਹੋਰ ਸਖਤ ਮੇਹਨਤ ਕਰਾਂਗੇ। ਇਸ ਦੇ ਨਾਲ ਨਾਲ ਪੰਜਾਬ ਦੇ ਹੋਰ ਮੁੱਦੇ ਜਿਵੇਂ ਨਸ਼ੇ ਤੇ ਹੋਰ ਵਿਿਸ਼ਆਂ 'ਤੇ ਵੀ ਫਿਲਮਾਂ ਬਣਾਵਾਂਗੇ।
ਧੰਨਵਾਦ ਸਰ ਤੁਹਾਡੀ ਮੇਹਨਤ ਲਈ।' ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਸਟਾਰਰ ਫਿਲਮ 'ਕਲੀ ਜੋਟਾ' ਕੱਲ੍ਹ ਯਾਨਿ 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਗੰਭੀਰ ਸਮਾਜਕ ਮੁੱਦੇ 'ਤੇ ਬਣੀ ਹੈ। ਜਿਸ ਵਿੱਚ ਉਹ ਸਮਾਂ ਦਿਖਾਇਆ ਗਿਆ ਹੈ, ਜਦੋਂ ਸਮਾਜ ;ਚ ਔਰਤਾਂ ਤੇ ਲੜਕੀਆਂ ਦੀ ਸਥਿਤੀ ਬਹੁਤੀ ਵਧੀਆ ਨਹੀਂ ਸੀ। ਨੀਰੂ ਬਾਜਵਾ ਨੇ ਫਿਲਮ 'ਚ ਰਾਬੀਆ ਨਾਂ ਦੀ ਕੁੜੀ ਦਾ ਕਿਰਦਾਰ ਨਿਭਾਇਆ ਹੈ। ਇਸ ਫਿਲਮ 'ਚ ਨੀਰੂ ਬਾਜਵਾ ਕਾਲਜ ਗਰਲ ਦੇ ਲੁੱਕ 'ਚ ਵੀ ਨਜ਼ਰ ਆਈ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ।