ਵਿਆਹ ਦੀ 12ਵੀਂ ਵਰ੍ਹੇਗੰਢ ਮੌਕੇ ਹਾਰਬੀ ਸੰਘਾ ਨੇ ਪਤਨੀ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ


ਮਸ਼ਹੂਰ ਪੰਜਾਬੀ ਅਦਾਕਾਰ ਤੇ ਕਾਮੇਡੀਅਨ ਹਾਰਬੀ ਸੰਘਾ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਹਾਰਬੀ ਸੰਘਾ ਆਪਣੇ ਕਾਮੇਡੀ ਲਈ ਮਸ਼ਹੂਰ ਹਨ। ਬੀਤੇ ਦਿਨੀ ਹਾਰਬੀ ਸੰਘਾ ਨੇ ਪਤਨੀ ਤੇ ਪਰਿਵਾਰ ਨਾਲ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
 


ਹਾਲ ਹੀ ਵਿੱਚ ਹਾਰਬੀ ਸੰਘਾ ਨੇ ਆਪਣੀ ਪਤਨੀ ਨਾਲ ਵਿਆਹ ਦੀ ਵਰ੍ਹੇਗੰਢ ਦੇ ਜਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਅਦਾਕਾਰ ਨੇ ਇਹ ਤਸਵੀਰਾਂ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀਆਂ ਕੀਤੀਆਂ ਹਨ।


ਹਾਰਬੀ ਸੰਘਾ ਨੇ ਪਤਨੀ ਸਿਮਰਨ ਸੰਘਾ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰ ਉਨ੍ਹਾਂ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ। ਇਸ ਦੇ ਨਾਲ- ਨਾਲ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੇ ਬੱਚੇ ਖੂਬ ਮਸਤੀ ਕਰਦੇ ਹੋਏ ਵਿਖਾਈ ਦੇ ਰਹੇ ਹਨ।ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਕੈਪਸ਼ਨ ਵਿੱਚ ਲਿਖਿਆ, " ਅੱਜ ਸਾਡੀ ਹੇਪੀ ਵਾਲੀ Merrige Anniversary ????????ਅਹ ਸਾਰੇ ਦਿਓ ਵਧਾਂਈਆਂ ਮਾਂ ਪਰੀਤਮਾਂ ਦੀ ਕਿਰਪਾ ਨਾਲ ਪਤਾ ਈ ਨਈ ਲੱਗਾ ਬਈ ਏਨੇ ਸਾਲ ਲੰਘ ਵੀ ਗਏ My bugga ਸਿਮਰਨ ਸੰਘਾ ❤️???????????? @sangha1026"ਫੈਨਜ਼ ਹਾਰਬੀ ਸੰਘ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਇਸ ਉਨ੍ਹਾਂ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਅਦਾਕਾਰ 'ਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆਏ। ਦੱਸਣਯੋਗ ਹੈ ਕਿ ਹਾਰਬੀ ਸੰਘਾ ਪੰਜਾਬੀ ਇੰਡਸਟਰੀ ਦੇ ਬੇਹਤਰੀਨ ਕਮੇਡੀਅਨਾਂ 'ਚੋਂ ਇੱਕ ਹਨ। ਉਹ ਅੱਜ ਜਿਸ ਮੁਕਾਮ 'ਤੇ ਹਨ ਉਸ ਨੂੰ ਹਾਸਲ ਕਰਨ ਲਈ ਉਨ੍ਹਾਂ ਨੇ ਜੀਤੋੜ ਮਿਹਨਤ ਤੇ ਸੰਘਰਸ਼ ਕੀਤਾ ਹੈ।