ਦੀਪ ਸਿੱਧੂ ਤੇ ਭਾਈ ਅਮ੍ਰਿਤਪਾਲ ਸਿੰਘ ਦੀ ਵਾਇਰਲ ਹੋਈ ਆਡੀਓ

Tags

ਵਾਰਿਸ ਪੰਜਾਬ ਦੀ ਜਥੇਦਾਰੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਅਦਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ ਉੱਪਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੀਪ ਸਿੱਧੂ ਦੀ ਮੌਤ ਨੂੰ ਸ਼ਹੀਦੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਜਿਸ਼ ਕਰਕੇ ਦੀਪ ਸਿੱਧੂ ਨੂੰ ਸ਼ਹੀਦ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਰੀਨਾ ਰਾਏ ਦੇ ਬਿਆਨ ਨੂੰ ਨਿੱਜੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਾਜਿਸ਼ਾਂ ਨੂੰ ਸਮਝਣਾ ਔਖਾ ਹੁੰਦਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਦੀਪ ਸਿੱਧੂ ਦੀ ਬਰਸੀ ਜਗਰਾਉਂ ਵਿਖੇ ਮਨਾਈ ਜਾ ਰਹੀ ਹੈ। ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਵੇਰੇ 10 ਵਜੇ ਤੋਂ ਬਾਅਦ ਭੋਗ ਪਾਏ ਗਏ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਬਾਬਾ ਮੋਰਾਂਵਾਲੀ, ਲੱਖਾ ਸਿਧਾਣਾ ਵੀ ਇਸਦਾ ਹਿੱਸਾ ਬਣੇ। ਇਸਦੇ ਨਾਲ ਹੀ ਦੱਸ ਦੇਈਏ ਕਿ ਇਸ ਸਮਾਗਮ ਵਿੱਚ ਦੀਪ ਸਿੱਧੂ ਦੇ ਐਕਸੀਡੈਂਟ ਵਾਲੀ ਸਕੋਰਪੀਓ ਗੱਡੀ ਵੀ ਰੱਖੀ ਗਈ।