ਗਵਰਨਰ ਦੀ ਚਲਦੀ ਸਪੀਚ 'ਚ ਵੱਡਾ ਹੰਗਾਮਾ ਵਿਧਾਨ ਸਭਾ 'ਚ ਦੇਖੋ ਕਿਵੇਂ ਭਖਿਆ ਮਾਹੌਲ !

Tags

ਪੰਜਾਬ ਵਿਧਾਨ ਸਭਾ 'ਚ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ 'ਚ ਆਪਣੇ ਹੀ ਦਾਅਵਿਆਂ ਦਾ ਖੰਡਨ ਕੀਤਾ। ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਜਾ ਕੇ ਆਏ ਰਾਜਪਾਲ ਨੇ ਸੂਬੇ 'ਚ ਨਸ਼ਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਸੀ ਪਰ ਅੱਜ ਆਪਣੇ ਭਾਸ਼ਣ 'ਚ ਉਨ੍ਹਾਂ ਨੇ ਇਸ ਬਾਰੇ ਕੋਈ ਚਿੰਤਾ ਪ੍ਰਗਟ ਨਹੀਂ ਕੀਤੀ। ਇਸੇ ਤਰ੍ਹਾਂ ਸਿੰਗਾਪੁਰ ਭੇਜੇ ਗਏ ਅਧਿਆਪਕਾਂ ਦੇ ਮਾਮਲੇ ਨੂੰ ਵੀ ਸਰਕਾਰ ਦੀ ਉਪਲੱਬਧੀ ਦੱਸਿਆ, ਜਦੋਂ ਕਿ ਉਨ੍ਹਾਂ ਨੇ ਵਿਦੇਸ਼ ਭੇਜੇ ਅਧਿਆਪਕਾਂ ਦੀ ਚੋਣ ਦੇ ਮਾਪਦੰਡ ਨੂੰ ਲੈ ਕੇ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਹੋਇਆ ਹੈ।

ਕਰੀਬ ਇਕ ਮਹੀਨਾ ਪਹਿਲਾਂ ਰਾਜਪਾਲ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਸਵਾਲ ਚੁੱਕੇ ਸਨ। ਰਾਜਪਾਲ ਨੇ ਕਿਹਾ ਸੀ ਕਿ ਹੁਣ ਤਾਂ ਡਰੱਗਜ਼ ਸਕੂਲਾਂ ਤੱਕ ਵੀ ਪਹੁੰਚ ਗਿਆ ਹੈ। ਹਾਲਾਤ ਇਹ ਹਨ ਕਿ ਪਿੰਡਾਂ 'ਚ ਨਸ਼ਾ ਜਨਰਲ ਸਟੋਰਾਂ 'ਤੇ ਮਿਲਣ ਵਾਲੇ ਸਾਮਾਨ ਦੀ ਤਰ੍ਹਾਂ ਮਿਲ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਬੱਚਿਆਂ ਨੂੰ ਨਸ਼ੇ ਦੀ ਦਲਦਲ 'ਚ ਜਾਂਦੇ ਦੇਖ ਕੇ ਮਾਂ-ਪਿਓ ਪਰੇਸ਼ਾਨ ਹਨ। ਬੱਚੇ ਡਰੱਗਜ਼ ਮਾਫ਼ੀਆ ਦੇ ਚੁੰਗਲ 'ਚ ਫਸ ਚੁੱਕੇ ਹਨ ਅਤੇ ਉਨ੍ਹਾਂ ਨੇ ਪੰਜਾਬ ਪੁਲਸ 'ਤੇ ਵੀ ਤਿੱਖੀ ਟਿੱਪਣੀ ਕੀਤੀ ਸੀ।


ਉਨ੍ਹਾਂ ਨੇ ਕਿਹਾ ਸੀ ਕਿ ਮੀਡੀਆ ਦੇ ਮਾਧਿਅਮ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਪੁਲਸ ਦੇ ਕਈ ਜਵਾਨ ਵੀ ਨਸ਼ੇ ਦਾ ਆਦੀ ਹੋ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਆਪਣੇ ਭਾਸ਼ਣ 'ਚ ਕਿਹਾ ਕਿ ਸੂਬੇ 'ਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਨਸ਼ੇ ਦੀ ਆਦਤ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਦਿੱਤੇ ਰੁਜ਼ਗਾਰ ਨੂੰ ਨਸ਼ਾ ਸਮਾਪਤੀ ਦੇ ਨਾਲ ਜੋੜਦੇ ਹੋਏ ਰੁਜ਼ਗਾਰ ਦੇ ਅੰਕੜਿਆਂ ਨੂੰ ਵੀ ਸਰਕਾਰ ਦੀ ਪ੍ਰਾਪਤੀ ਦੇ ਰੂਪ 'ਚ ਦੱਸਿਆ। ਰਾਜਪਾਲ ਨੇ 13 ਫਰਵਰੀ ਨੂੰ ਮੁੱਖ ਮੰਤਰੀ ਨੂੰ ਇਕ ਚਿੱਠੀ ਲਿਖੀ ਸੀ, ਜਿਸ 'ਚ ਉਨ੍ਹਾਂ ਨੇ ਟ੍ਰੇਨਿੰਗ ਲਈ ਸਿੰਗਾਪੁਰ ਭੇਜੇ ਗਏ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਚੋਣ ਕਰਨ ਨੂੰ ਲੈ ਕੇ ਮਾਪਦੰਡਾਂ ਦੀ ਰਿਪੋਰਟ ਮੰਗੀ ਸੀ।