ਮਾਂ ਭਾਵੇਂ ਮੰਤਰੀ ਬਰਾਬਰ ਰੁਤਬਾ ਲੈ ਚੱਲੀ ਪਰ ਧੀ ਨੂੰ ਸ਼ਰਾਰਤਾਂ ਜ਼ਿਆਦਾ ਪਿਆਰੀਆਂ! ਮਾਂ-ਧੀ ਦੀ ਸੋਹਣੀ ਤਸਵੀਰ

Tags

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਬੀਤੇ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿਚ ਵਿਧਾਨ ਸਭਾ ਵਿਚ ਬਹੁਮਤ ਵਾਲੀ ਰਾਜਨੀਤਕ ਪਾਰਟੀ ਦੇ ਚੀਫ਼ ਵ੍ਹਿਪ ਨੂੰ ਮੰਤਰੀਆਂ ਵਾਲੀਆਂ ਸਹੂਲਤਾਂ ਅਤੇ ਭੱਤੇ ਦੇਣ ਨਾਲ ਸਬੰਧਤ ਬਿੱਲ ਵੀ ਹੈ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ ਵਿਚ ਸੰਸਦੀ ਮਾਮਲਿਆਂ ਸਬੰਧੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ‘ਦਿ ਸੈਲਰੀਜ਼ ਐਂਡ ਅਲਾਊਂਸਿਜ਼ ਆਫ਼ ਚੀਫ਼ ਵ੍ਹਿਪ ਇਜ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ-2023’ ਪੇਸ਼ ਕੀਤਾ ਗਿਆ। ਇਸ ਬਿੱਲ ਨੂੰ ਸਰਵਸੰਮਤੀ ਨਾਲ ਪਾਸ ਕੀਤਾ ਗਿਆ। ਇਸ ਬਿੱਲ ਦੇ ਪਾਸ ਹੋਣ ਨਾਲ ਹੁਣ ਸੱਤਾ ਧਿਰ ਦੇ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਸਹੂਲਤਾਂ ਅਤੇ ਤਨਖ਼ਾਹ ਮਿਲੇਗੀ।

ਇਸ ਦੇ ਨਾਲ ਹੀ ਸਦਨ ਵਿਚ ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵਲੋਂ ਪੇਸ਼ ਕੀਤੇ ‘ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (ਸੋਧ) ਬਿੱਲ,-2023’ ਅਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੇਸ਼ ‘ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧ) ਬਿਲ-2023’ ਨੂੰ ਵੀ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਸੋਧ ਬਿੱਲ ਪੇਸ਼ ਕਰਕੇ ਕਮਿਸ਼ਨ ਦੇ ਮੈਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰ ਦਿੱਤੀ ਹੈ। ਤੀਜਾ ਬਿੱਲ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧ) ਬਿੱਲ, 2023’ ਪੇਸ਼ ਕੀਤਾ, ਜੋ ਕਿ ਬਿਨਾਂ ਬਹਿਸ ਦੇ ਪਾਸ ਹੋ ਗਿਆ।