ਅੰਮ੍ਰਿਤਪਾਲ ਸਿੰਘ ਨੇ ਰੀਨਾ ਰਾਏ ਦੇ ਮਾਮਲੇ 'ਚ ਤੋੜੀ ਚੁੱਪੀ

Tags

ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਦੁਨੀਆ ਤੋਂ ਰੁਖਸਤ ਹੋਇਆਂ ਇੱਕ ਸਾਲ ਹੋਣ ਵਾਲਾ ਹੈ। ਮੌਤ ਤੋਂ ਬਾਅਦ ਵੀ ਦੀਪ ਸਿੱਧੂ ਦਾ ਨਾਂ ਚਰਚਾ ਵਿੱਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਰੀਨਾ ਰਾਏ ਪੰਜਾਬ ਦੇ ਦੌਰੇ 'ਤੇ ਹੈ। ਇਸ ਵਿਚਾਲੇ ਰੀਨਾ ਰਾਏ ਨੇ ਦੀਪ ਸਿੱਧੂ ਅਤੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ ਕੀਤਾ। ਦੀਪ ਸਿੱਧੂ ਦੀ ਗਰਲਫ੍ਰੈਂਡ ਰੀਨਾ ਰਾਏ ਇੱਕ ਵਾਰ ਫਿਰ ਤੋਂ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ 'ਚ ਆ ਗਈ ਹੈ। ਦਰਅਸਲ, ਰੀਨਾ ਰਾਏ ਨੇ ਹਾਲ ਹੀ ਵਿੱਚ ਦੀਪ ਸਿੱਧੂ ਅਤੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ।

ਦੀਪ ਸਿੱਧੂ ਦੀ ਗਰਲਫਰੈਂਡ ਰੀਨਾ ਰਾਏ ਪੰਜਾਬ 'ਚ ਹੈ। ਇਸ ਦੌਰਾਨ ਉਸ ਨੇ ਇਕ ਮੀਡੀਆ ਚੈਨਲ ਨਾਲ ਗੱਲਬਾਤ ਦੌਰਾਨ ਦੀਪ ਸਿੱਧੂ ਤੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਈ ਖ਼ੁਲਾਸੇ ਕੀਤੇ ਹਨ। ਗੱਲਬਾਤ ਦੇ ਦੌਰਾਨ ਰੀਨਾ ਰਾਏ ਨੇ ਹਾਦਸੇ ਵਾਲੀ ਰਾਤ ਦਾ ਜ਼ਿਕਰ ਕੀਤਾ। ਉਸ ਨੇ ਕਿਹਾ ਕਿ ਹਾਦਸੇ ਦੌਰਾਨ ਦੀਪ ਸਿੱਧੂ ਨੇ ਸੀਟ ਬੈਲਟ ਲਗਾਈ ਸੀ, ਜਦੋਂ ਕਿ ਉਸ ਨੇ ਸੀਟ ਬੈਲਟ ਨਹੀਂ ਲਗਾਈ ਸੀ। ਝਟਕਾ ਇੰਨਾ ਜ਼ੋਰਦਾਰ ਸੀ ਕਿ ਉਹ ਗੱਡੀ ਦੇ ਅੱਗੇ ਜਿਥੇ ਪੈਰ ਰੱਖਦੀ ਹੈ, ਉਸ 'ਚ ਜਾ ਕੇ ਫੱਸ ਗਈ। ਉਸ ਸਮੇਂ ਮੈਨੂੰ ਨਹੀਂ ਪਤਾ ਕੀ ਹੋਇਆ।