ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿੱਲ ਦੇ ਦਰਦ ਚੋਂ ਨਿਕਲੇ ਭਾਵਕ ਬੋਲ

Tags

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਜੇਲ੍ਹ ਵਿਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ਉਤੇ ਆਖਿਆ ਹੈ ਕਿ ਮੂਸੇਵਾਲੇ ਦੀ ਬਰਸੀ ਤੋਂ ਪਹਿਲਾਂ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਦਾ ਰਹੀ ਹੈ। ਉਨ੍ਹਾਂ ਆਖਿਆ ਕਿ ਵੀਡੀਓ ਮਾਮਲੇ ਵਿਚ ਮੈਨੂੰ ਲਾਰੈਂਸ਼ ਬਿਸ਼ਨੋਈ ਦਾ ਵੀ ਜ਼ਿਆਦਾ ਕਸੂਰ ਨਹੀਂ ਲੱਗਦਾ, ਉਸ ਨੂੰ ਵਰਤਿਆ ਜਾ ਰਿਹਾ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ਦੀ ਵੀ ਨਿਖੇਧੀ ਅਤੇ ਕਿਹਾ ਸਰਕਾਰ ਅਜੇ ਵੀ ਢਿੱਲੀ ਕਾਰਵਾਈ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ 'ਚ ਲਾਰੇਂਸ ਬਿਸ਼ਨੋਈ ਦਾ ਇੰਟਰਵਿਊ ਕੀਤਾ ਗਿਆ ਹੈ।ਲੁਧਿਆਣਾ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ 'ਚ ਪੁੱਜੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇੱਕ ਵਾਰ ਫਿਰ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਲਾਰੇਂਸ ਬਿਸ਼ਨੋਈ ਨੂੰ ਵਰਤਿਆ ਜਾ ਰਿਹਾ ਹੈ। ਇਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਕਰ ਕੀਤੇ ਗਏ ਦੋਸ਼ੀਆਂ ਉਤੇ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ ਹੈ ਅਤੇ ਨਾ ਕੋਈ ਕਾਰਵਾਈ ਕੀਤੀ ਹੈ।