ਮੰਤਰੀ ਸਾਹਮਣੇ ਮੂਸੇਵਾਲਾ ਦੇ ਬਾਪੂ ਨੇ ਖਿੱਚਤੀ ਲਕੀਰ ! ਆਹ ਕੁੱਝ ਕਹਿਤਾ..

Tags

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਖ਼ਤਮ ਕਰ ਦਿੱਤਾ ਹੈ। ਬਲਕੌਰ ਸਿੰਘ ਅਤੇ ਚਰਨ ਕੌਰ ਨੇ ਇਹ ਫ਼ੈਸਲਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਮਗਰੋਂ ਲਿਆ ਹੈ। ਧਰਨੇ ’ਤੇ ਬੈਠੇ ਮਰਹੂਮ ਗਾਇਕ ਦੇ ਮਾਪਿਆਂ ਨੂੰ ਧਾਲੀਵਾਲ ਨੇ ਭਰੋਸਾ ਦਿਵਾਇਆ ਹੈ ਕਿ 20 ਤਾਰੀਕ ਤੋਂ ਬਾਅਦ ਉਹਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਤੋਂ ਬਾਅਦ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਸੜਕ ’ਤੇ ਉਤਰਾਂਗਾ। ਬਲਕੌਰ ਸਿੰਘ ਨੇ ਮੰਤਰੀ ਧਾਲੀਵਾਲ ਨੂੰ ਕਿਹਾ ਕਿ ਜੇਲ੍ਹ ਮੰਤਰਾਲਾ ਮੁੱਖ ਮੰਤਰੀ ਕੋਲ ਹੈ, ਫਿਰ ਵੀ ਜੇਲ੍ਹ ਵਿਚ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਮਾਰਿਆ ਗਿਆ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਤੁਸੀਂ ਧਰਨਾ ਨਾ ਦਿਓ, ਜੇਲ੍ਹ ਘਟਨਾਕ੍ਰਮ ’ਤੇ ਕਾਰਵਾਈ ਹੋਈ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਤੁਹਾਨੂੰ ਧਰਨਾ ਲਗਾਉਣ ਦੀ ਲੋੜ ਨਹੀਂ, ਸਰਕਾਰ ਤੁਹਾਡੇ ਨਾਲ ਹੈ। ਮੂਸੇਵਾਲਾ ਸਾਰੇ ਪੰਜਾਬ ਦਾ ਪੁੱਤ ਸੀ। ਤੁਸੀਂ ਜਦੋਂ ਚਾਹੋ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹੋ। ਅਸੀਂ ਆਖਰੀ ਦਮ ਤੱਕ ਇਹ ਕੇਸ ਲੜਾਂਗੇ। ਉਹਨਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਹੁਣ ਤੱਕ 29 ਅਪਰਾਧੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਵਿਦੇਸ਼ਾਂ ਵਿਚ ਰਹਿੰਦੇ ਬਾਕੀ ਗੁਨਾਹਗਾਰਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।