ਪੰਜਾਬ ‘ਚ ਭੂਚਾਲ ਦੇ ਝਟਕਿਆਂ ਦੀ ਲਾਈਵ ਵੀਡੀਓ

Tags

ਪੰਜਾਬ ’ਚ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਾਤ ਦੇ ਤਕਰੀਬਨ 10 ਵੱਜ ਕੇ 20 ਮਿੰਟ ’ਤੇ ਭੂਚਾਲ ਦੇ ਬਹੁਤ ਜ਼ਬਰਦਸਤ ਝਟਕੇ ਮਹਿਸੂੁਸ ਹੁੰਦਿਆਂ ਹੀ ਲੋਕ ਡਰ ਦੇ ਮਾਰੇ ਘਰਾਂ ’ਚੋਂ ਬਾਹਰ ਨਿਕਲ ਆਏ। ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਕਰੀਬ 30-35 ਸਕਿੰਟ ਤੱਕ ਰਹੇ, ਜਿਸ ਕਾਰਨ ਲੋਕਾਂ ਵਿਚ ਕਾਫ਼ੀ ਘਬਰਾਹਟ ਅਤੇ ਡਰ ਪਾਇਆ ਗਿਆ ਤੇ ਲੋਕ ਆਪਣੇ ਘਰਾਂ ਵਿਚੋਂ ਬਾਹਰ ਨਿਕਲ ਕੇ ਸੜਕਾਂ ਤੇ ਗਲੀਆਂ ’ਚ ਆ ਗਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ’ਤੇ 6.6 ਦਰਜ ਕੀਤੀ ਗਈ, ਜਿਸ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ।

ਭੂਚਾਲ ਦੇ ਝਟਕਿਆਂ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ 'ਤੇ ਭੂਚਾਲ ਦੇ ਝਟਕੇ ਟ੍ਰੈਂਡ ਕਰਨ ਲੱਗੇ। ਲੋਕਾਂ ਨੇ ਦੱਸਿਆ ਕਿ ਭੂਚਾਲ ਬਹੁਤ ਜ਼ਬਰਦਸਤ ਸੀ ਅਤੇ ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਕਈ ਲੋਕਾਂ ਨੇ ਵੀਡੀਓਜ਼ ਸ਼ੇਅਰ ਕੀਤੀਆਂ, ਜਿਨ੍ਹਾਂ 'ਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਘਰਾਂ 'ਚ ਲਾਈਟਾਂ ਤੇ ਪੱਖੇ ਹਿੱਲ ਰਹੇ ਹਨ। ਦੇਸ਼ ਦੇ ਕਈ ਸੂਬਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.6 ਸੀ। ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ।