ਬੁੱਤ ਨਾਲ ਖੜ੍ਹ ਪਿਤਾ ਨੇ ਪੁੱਤ ਦੀਆਂ ਮੁੱਛਾਂ ਨੂੰ ਦਿੱਤਾ ਵੱਟ ਤੇ ਮਾਰੀ ਥਾਪੀ

Tags

ਮਸ਼ਹੂਰ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਰਹੇ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਮਰਹੂਮ ਗਾਇਕ ਦੀ ਬਰਸੀ ਦਾ ਸਮਾਗਮ ਪੰਜਾਬ ਦੀ ਦਾਣਾ ਮੰਡੀ ਮਾਨਸਾ ਵਿੱਚ ਮਨਾਇਆ ਜਾ ਰਿਹਾ ਹੈ । ਸਿੱਧੂ ਮੂਸੇਵਾਲਾ ਦਾ ਬੁੱਤ 5911 ਟਰੈਕਟਰ 'ਤੇ ਦਰਸ਼ਨਾਂ ਲਈ ਰੱਖਿਆ ਗਿਆ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਤੋਂ ਜੁੜੇ ਸਿਤਾਰੇ, ਸਿਆਸੀ ਆਗੂ ਤੇ ਹੋਰਨਾਂ ਜੱਥੇਬੰਦੀਆਂ ਸਣੇ ਵੱਡੀ ਗਿਣਤੀ 'ਚ ਸੰਗਤ ਪਹੁੰਚੀ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਵੇਂ ਹੀ ਸਿੱਧੂ ਮੂਸੇਵਾਲਾ ਦੇ ਮਾਪੇ ਸਮਾਗਮ ਸਥਾਨ 'ਤੇ ਪਹੁੰਚੇ ਤਾਂ ਉਹ ਪੁੱਤਰ ਦਾ ਬੁੱਤ ਵੇਖ ਕੇ ਭਾਵੁਕ ਹੋ ਗਏ। ਇਸ ਦੌਰਾਨ ਬਲਕੌਰ ਸਿੰਘ ਨੇ ਜਿਥੇ ਸਿੱਧੂ ਮੂਸੇ ਵਾਲਾ ਦੇ ਬੁੱਤ ਨਾਲ ਜੱਫੀ ਪਾਈ, ਉਥੇ ਮੁੱਛ ਨੂੰ ਵੱਟ ਵੀ ਦਿੱਤਾ। ਉੱਥੇ ਹੀ ਸਿੱਧੂ ਦੀ ਮਾਂ ਚਰਨ ਕੌਰ ਪੁੱਤਰ ਦੇ ਬੁੱਤ ਤੇ ਤਸਵੀਰਾਂ ਨੂੰ ਪਿਆਰ ਨਾਲ ਨਿਹਾਰਦੀ ਹੋਈ ਨਜ਼ਰ ਆਈ। ਸਿੱਧੂ ਦੇ ਮਾਤਾ-ਪਿਤਾ ਦੀ ਨੂੰ ਇੰਝ ਵੇਖਣਾ ਬੇਹੱਦ ਭਾਵੁਕ ਕਰਨ ਵਾਲਾ ਹੈ।