ਜਦੋਂ ਸੂਏ 'ਤੇ ਖੜਕੇ ਬੋਲੇ CM ਮਾਨ - ਐਲਾਨ ਸੁਣਕੇ ਵੱਜੀਆਂ ਤਾੜੀਆਂ

Tags

ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਆ ਗਏ ਹਨ । ਭਲਕੇ ਯਾਨੀ ਸੋਮਵਾਰ ਨੂੰ ਸਵੇਰੇ ਮੁੱਖ ਮੰਤਰੀ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ ਸੱਦੀ ਹੈ । ਇਸ ਮੀਟਿੰਗ 'ਚ ਖਰਾਬ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ।ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਜਲਦ ਸਪੈਸ਼ਲ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਫ਼ਸਲਾਂ ਦੇ ਖਰਾਬ ਹੋਣ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਉੱਥੇ ਹੀ ਮਜ਼ਦੂਰਾਂ ਨੂੰ ਵੱਡੀ ਮਾਰ ਪਈ ਜਿਨ੍ਹਾਂ ਨੇ ਇਸ ਫ਼ਸਲ ਦੇ ਪੱਕਣ ’ਤੇ ਕਣਕ ਨੂੰ ਵੱਢਣ, ਤੂੜੀ ਬਣਾਉਣ ਅਤੇ ਮੀਸ਼ਨਾਂ ’ਤੇ ਦਿਹਾੜੀ ਦਾ ਕੰਮ ਕਰ ਕੇ ਆਪਣਾ ਗੁਜ਼ਾਰਾ ਕਰਨਾ ਸੀ, ਇਸ ਲਈ ਉਨ੍ਹਾਂ ਨੂੰ ਵੀ ਦਿਹਾੜੀ ਦੇ ਹਿਸਾਬ ਨਾਲ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੀਆਂ ਹਾੜ੍ਹੀ ਦੀ ਫ਼ਸਲ ਦਾ ਜਾਇਜ਼ਾ ਲਿਆ, ਜਿਹੜੇ ਝੱਖੜ ਅਤੇ ਗੜੇਮਾਰੀ ਨਾਲ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇੱਕ ਹਫਤੇ ਦੇ ਅੰਦਰ ਸਪੈਸ਼ਲ ਗਿਰਦਾਵਰੀ ਕਰਕੇ ਰਿਪੋਰਟ ਦੇਣ ਲਈ ਕਹਿ ਦਿੱਤਾ ਗਿਆ ਤੇ 10 ਦਿਨਾਂ ਦੇ ਅੰਦਰ-ਅੰਦਰ ਪੈਸੇ ਪੀੜਤ ਲੋਕਾਂ ਨੂੰ ਦਿੱਤੇ ਜਾਣਗੇ।


ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਸ ਨੇ ਜ਼ਮੀਨ ਠੇਕੇ ’ਤੇ ਲਈ ਹੈ ਤੇ ਨੁਕਸਾਨੀ ਗਈ ਹੈ ਦੀ ਪੜਤਾਲ ਕਰਕੇ ਉਸੇ ਠੇਕੇ ’ਤੇ ਜ਼ਮੀਨ ਲੈਣ ਵਾਲੇ ਵਿਅਕਤੀ ਨੂੰ ਹੀ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੋ ਮਜ਼ਦੂਰਾਂ ਦੇ ਘਰ ਡਿੱਗ ਗਏ ਹਨ ਉਨ੍ਹਾਂ ਨੂੰ ਵੀ 95 ਹਜ਼ਾਰ 100 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ 12 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਆਖ ਕੇ ਪੀੜਤ ਕਿਸਾਨਾਂ ਕਿਸੇ ਨੂੰ 112 ਰੁਪਏ, ਕਿਸੇ ਨੂੰ 3700 ਤੇ ਕਿਸੇ ਨੂੰ 5400 ਦੇ ਚੈੱਕ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ 25 ਪ੍ਰਤੀਸ਼ਤ ਵਧਾ ਕੇ 15000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।