Thar ਤੇ 5911 ਦੇਖ ਕੇ ਭਾਵੁਕ ਹੋ ਰਹੀ ਸੰਗਤ, ਮੂਸੇਵਾਲੇ ਦੇ ਬੁੱਤ ਕੋਲ ਭਾਵੁਕ ਹੋਏ ਮਾਪੇ

Tags

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਿੱਧੂ ਮੂਸੇਵਾਲੇ ਦੇ ਬੁੱਤ ਨੂੰ ਦੇਖ ਮਾਪੇ ਅਤੇ ਸੰਗਤ ਭਾਵੁਕ ਹੋ ਰਹੇ ਹਨ।

ਦੱਸ ਦੇਈਏ ਕਿ ਇਸ ਮੌਕੇ ’ਤੇ ਪੰਡਾਲ ’ਚ ਸਿੱਧੂ ਮੂਸੇ ਵਾਲਾ ਦੇ ਕ-ਤ-ਲ ਵਾਲੀ ਥਾਰ ਤੇ ਉਸ ਦਾ 5911 ਟਰੈਕਟਰ ਵੀ ਲਿਆਂਦਾ ਗਿਆ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਕਿ ਹੁਣ ਇਹ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਇਕੱਠ ਨੂੰ ਰੋਕਣ ਲਈ ਦਾਣਾ ਮੰਡੀ ਤੱਕ ਪਹੁੰਚਣ ਵਾਲੇ ਸਾਰੇ ਰਾਹਾਂ ਨੂੰ ਬੰਦ ਕਰ ਦਿੱਤਾ ਹੈ।

 

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਤੇ ਇਹ ਬਰਸੀ ਦਾ ਭੋਗ ਧਰਨੇ 'ਚ ਨਾ ਤਬਦੀਲ ਹੋ ਜਾਵੇ।

ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਸਾਡਾ ਭੋਗ ਦਾ ਸਮਾਗਮ ਹੈ ਅਸੀਂ ਇੱਥੋ ਕੋਈ ਸੰਘਰਸ਼ ਨਹੀਂ ਵੱਢਣਾ ਚਾਹੁੰਦੇ। ਉਨ੍ਹਾਂ ਨੇ ਕਿਹਾ ਹੈ ਕਿ ਮੂਸੇਵਾਲਾ ਦਾ ਸਮਾਗਮ ਵਿੱਚ ਕੋਈ ਅਜਿਹੀ ਗੱਲ ਨਹੀਂ ਹੋਵੇਗੀ ਜੋ ਸਰਕਾਰ ਦੇ ਵਿਰੁੱਧ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪਰ ਪੁਲਿਸ ਲੋਕਾਂ ਨੂੰ ਨਾ ਰੋਕੇ।