ਨਵਜੋਤ ਸਿੱਧੂ ਦਾ ਵੱਖਰਾ ਸਵੈਗ ਦੇਖੋ

Tags

ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਵਿਕਰਮਜੀਤ ਸਿੰਘ ਚੌਧਰੀ ਅਤੇ ਹੋਰ ਵੀ ਕਈ ਆਗੂ ਹਾਜ਼ਰ ਸਨ। ਦੱਸ ਦਈਏ ਕਿ ਲੋਕ ਸਭਾ ਉਪ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ 'ਚ ਮੁੱਖ ਚਾਰ ਸਿਆਸੀ ਪਾਰਟੀਆਂ ਵਿਚਾਲੇ ਮੁਕਾਬਲਾ ਹੋਵੇਗਾ।

ਇਸ ਮੌਕੇ ਕਰਮਜੀਤ ਚੌਧਰੀ ਨੇ ਕਿਹਾ ਕਿ ਮੈਂ ਬਹੁਤ ਵਧੀਆ ਮਹਿਸੂਸ ਕਰ ਰਹੀ ਹਾਂ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੈਨੂੰ ਉਮੀਦਵਾਰ ਲਈ ਯੋਗ ਸਮਝਿਆ। ਇਸ ਮਾਣ ਦਾ ਖਿਆਲ ਰੱਖਦੇ ਹੋਏ ਮੈਂ ਪੂਰੀ ਮਿਹਨਤ ਨਾਲ ਕੰਮ ਕਰਾਂਗੀ ਅਤੇ ਵਾਹਿਗੁਰੂ ਦੀ ਕਿਰਪਾ ਨਾਲ ਜਿੱਤ ਪ੍ਰਾਪਤ ਕਰਾਂਗੀ।