ਜੇਲ੍ਹ 'ਚੋਂ ਬਾਹਰ ਆਉਂਦਿਆਂ ਮੁੱਛਾਂ ਨੂੰ ਤਾਅ ਦਿੰਦੇ ਗਰਜੇ ਨਵਜੋਤ ਸਿੰਘ ਸਿੱਧੂ

Tags

ਸਾਢੇ ਤਿੰਨ ਦਹਾਕੇ ਪਹਿਲਾਂ ਪਟਿਆਲਾ ਵਿਚ ਵਾਪਰੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਬਾਹਰ ਆ ਗਏ ਹਨ। ਨਵਜੋਤ ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀ ਨੇ ਸਿੱਧੂ ਨੂੰ ਰਿਹਾਅ ਕੀਤੇ ਜਾਣ ਦੀ ਪੁਸ਼ਟੀ ਸ਼ੁੱਕਰਵਾਰ ਨੂੰ ਹੀ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਸਿੱਧੂ ਪਰਿਵਾਰ ਨੇ ਵੀ ਟਵੀਟ ਕਰਕੇ ਸਬੰਧਤ ਅਥਾਰਿਟੀ ਦੇ ਹਵਾਲੇ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ ਸ਼ਨੀਵਾਰ ਨੂੰ ਜੇਲ੍ਹ ’ਚੋਂ ਰਿਹਾਅ ਕੀਤੇ ਜਾਣ ਦਾ ਦਾਅਵਾ ਕੀਤਾ ਸੀ ਜਦਕਿ

ਕੈਬਨਿਟ ਮੰਤਰੀ ਅਮਨ ਅਰੋੜਾ ਵੀ ਵੱਖਰੇ ਤੌਰ ’ਤੇ ਇਸ ਦੀ ਪੁਸ਼ਟੀ ਕਰ ਚੁੱਕੇ ਹਨ। ਚੇਤੇ ਰਹੇ ਕਿ ਭਾਰਤ ਸਰਕਾਰ ਦੀ ‘ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਉੱਤੇ ਆਧਾਰਿਤ ਨੀਤੀ ਤਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੁਝ ਕੈਦੀਆਂ ਨੂੰ ਅਗਾਊਂ ਰਿਹਾਅ ਕੀਤੇ ਜਾਣ ਵਾਲੀ ਸੂਚੀ ਵਿਚ ਨਵਜੋਤ ਸਿੱਧੂ ਦਾ ਨਾਮ ਵੀ ਵਿਚਾਰਧੀਨ ਸੀ ਪਰ ਇਸ ਨੀਤੀ ਤਹਿਤ ਕਿਸੇ ਨੂੰ ਵੀ ਅਗਾਊਂ ਰਿਹਾਈ ਨਹੀਂ ਦਿੱਤੀ ਗਈ। ਸਿੱਧੂ ਦੀ ਰਿਹਾਈ ਨੂੰ ਲੈ ਕੇ ਪਟਿਆਲਾ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਆਗੂ ਦੇ ਸਵਾਗਤ ਲਈ ਜੰਗੀ ਪੱਧਰ ’ਤੇ ਤਿਆਰੀਆਂ ਵਿੱਢ ਸਨ।