ਆਖਰ ਬੋਲ ਹੀ ਪਏ ਚਰਨਜੀਤ ਚੰਨੀ ! ਭਗਵੰਤ ਮਾਨ ਨੂੰ ਹੋ ਗਏ ਸਿੱਧੇ

Tags

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਅਤੇ ਸਿੱਖ ਵਿਰੋਧੀ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਹੰਕਾਰ ਵਿੱਚ ਇਸ ਦਾ ਵੀ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਨੂੰ ਅਪੀਲ ਹੈ ਕਿ ਭਗਵੰਤ ਮਾਨ ਦਾ ਬਾਈਕਾਟ ਕਰਨ। ਉਨ੍ਹਾਂ ਕਿਹਾ ਕਿ ਅੱਜ ਤੱਕ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਨੇ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦਿੱਤੀ ਹੋਵੇ ਪਰ ਭਗਵੰਤ ਮਾਨ ਨੇ ਆਪਣੇ ਦਿੱਲੀ ਆਕਾਵਾਂ ਨੂੰ ਖੁਸ਼ ਕਰਨ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਦਲਿਤ ਵਿਰੋਧੀ ਹੈ ਅਤੇ ਇਸੇ ਕਰਕੇ ਡੇਰਾ ਸੱਚਖੰਡ ਬੱਲਾ ਦੇ ਨਾਲ ਵਾਲੀ 100 ਏਕੜ ਜ਼ਮੀਨ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਅਧਿਐਨ ਲਈ ਕੇਂਦਰ ਬਣਾਉਣ ਲਈ ਦਿੱਤੀ ਗਈ। 25 ਕਰੋੜ ਰੁਪਏ ਦੀ ਗਰਾਂਟ ਵੀ ਵਾਪਸ ਮੰਗਵਾਈ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਜਿਹੜੀ ਗ੍ਰਾਂਟ ਜਾਰੀ ਕੀਤੀ ਗਈ ਸੀ, ਉਸ ਨੂੰ ਮੰਗਣ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਇਸ ਨੂੰ ਮੁੜ ਜਾਰੀ ਕਰ ਦਿੱਤਾ ਹੈ, ਪਰ ਅਸਲੀਅਤ ਇਹ ਹੈ ਕਿ ਹੁਣ ਤੱਕ ਇਹ ਪੈਸਾ ਡੇਰਾ ਸੱਚਖੰਡ ਬੱਲਾ ਲਈ ਬਣੀ ਕਮੇਟੀ ਨੂੰ ਜਾਂ ਗੁਰੂ ਰਵਿਦਾਸ ਸਟੱਡੀ ਸੈਂਟਰ ਨੂੰ ਨਹੀਂ ਮਿਲਿਆ।