ਨਵਜੋਤ ਸਿੱਧੂ ਦੀ ਸਕਿਊਰਿਟੀ ਬਾਰੇ ਰਵਨੀਤ ਬਿੱਟੂ ਸੁਣੋ ਕੀ ਕਹਿੰਦੇ

Tags

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਤਲ ਕੀਤੇ ਗਏ ਮਨੀ ਐਕਸਚੇਂਜਰ ਤੇ ਕਾਰੋਬਾਰੀ ਮਨਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ, ਜਿਥੇ ਉਨ੍ਹਾਂ ਡੂੰਘੇ ਦੁੱਖ ਦਾ ਪ੍ਰਗਟਾਵ ਕਰਦਿਆਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਨਾ ਰੱਖ ਸਕਣ ਵਿੱਚ ‘ਆਪ’ ਸਰਕਾਰ ਨੂੰ ਫੇਲ੍ਹ ਦੱਸਿਆ। ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਬਿੱਟੂ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ। ਸੂਬੇ ਵਿੱਚ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਾਂ ’ਤੇ ਕਾਰਵਾਈ ਕਰਨ ’ਚ ਅਸਮਰੱਥ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਉਹ ਦਿਨ ਦੂਰ ਨਹੀਂ ਜਦੋਂ ਲੋਕ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਰਹਿਣਗੇ। ਬਿੱਟੂ ਨੇ ਕਿਹਾ ਕਿ ਇਸ ਘਟਨਾ ਦੇ ਵਾਪਰਨ ਮਗਰੋਂ ਹਾਲੇ ਤੱਕ ਪੁਲੀਸ ਨੇ ਕੋਈ ਤਸੱਲੀਬਖ਼ਸ਼ ਕਾਰਵਾਈ ਨਹੀਂ ਕੀਤੀ ਹੈ। ਗੌਰਤਲਬ ਹੈ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਰਹੂਮ ਮਨਜੀਤ ਸਿੰਘ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਖ਼ੁਦ ਇਸ ਮਾਮਲੇ ਸਬੰਧੀ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਨ।