ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸੁਖਬੀਰ ਬਾਦਲ ਦੇ ਗਲ ਲੱਗ ਰੋਏ ਮਨਪ੍ਰੀਤ ਬਾਦਲ

Tags

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਸ੍ਰੀ ਬਾਦਲ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫਤਰ ਵਿਚ ਲੋਕਾਂ ਦੇ ਅੰਤਿਮ ਦਰਸ਼ਨਾਂ (Parkash Singh Badal Last Darshan) ਲਈ ਰੱਖੀ ਗਈ ਸੀ। ਹੁਣ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਈ ਰਵਾਨਾ ਕਰ ਦਿੱਤਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਦੀ ਇੱਕ ਭਾਵੁਕ ਤਸਵੀਰ ਸਾਹਮਣੇ ਆਈ ਹੈ। ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ।

ਉਹ ਪਿਛਲੇ ਇਕ ਹਫਤੇ ਤੋਂ ਫੋਰਟਿਸ ਹਸਪਤਾਲ ’ਚ ਸਾਹ ਦੀ ਤਕਲੀਫ ਕਰਕੇ ਦਾਖਲ ਸਨ। 95 ਸਾਲਾ ਬਜ਼ੁਰਗ ਸਿਆਸਤਦਾਨ ਨੇ ਮੰਗਲਵਾਰ ਰਾਤ 8.28 ਮਿੰਟ ’ਤੇ ਆਖਰੀ ਸਾਹ ਲਿਆ। ਜਦੋਂ ਸ. ਬਾਦਲ ਨੇ ਆਖਰੀ ਸਾਹ ਲਿਆ ਤਾਂ ਉਸ ਸਮੇਂ ਉਨ੍ਹਾਂ ਕੋਲ ਉਨ੍ਹਾਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਪੋਤਰਾ ਤੇ ਪੋਤਰੀਆਂ ਮੌਜੂਦ ਸਨ। ਬਾਦਲ ਸਾਹਿਬ ਦੇ ਦਿਹਾਂਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ।