ਮਜੀਠੀਆ ਨੇ ਅੱਜ ਰੀਝ ਨਾਲ ਮਾਨ ਦੀ ਉਡਾਈ ਖਿੱਲੀ।।

Tags

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਬਕਾਰੀ ਵਿਭਾਗ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਅਤੇ ਮੰਗ ਕੀਤੀ ਕਿ ਦਿੱਲੀ ਪੈਟਰਨ ਅਨੁਸਾਰ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਘੁਟਾਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੀ ਸੀ ਬੀ ਆਈ ਜਾਂਚ ਹੋਵੇ। ਇਥੇ ਇਕ ਪ੍ਰੈਸ ਕਾਨਫਰੰਸ ਵਿਚ ਘੁਟਾਲੇ ਨੂੰ ਬੇਨਕਾਬ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ’ਤੇ ਆਬਕਾਰੀ ਮਾਲੀਏ ਵਿਚ 41 ਫੀਸਦੀ ਵਾਧਾ ਹੋਣ ਦੇ ਝੂਠੇ ਦਾਅਵੇ ਕਰਨ ਦੇ ਵੀ ਦੋਸ਼ ਲਗਾਏ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਸਿਰਫ 10.26 ਫੀਸਦੀ ਬਣਦਾ ਹੈ।

ਵੇਰਵੇ ਸਾਂਝੇ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਮੰਡਲ ਵੱਲੋਂ ਮੰਤਰੀਆਂ ਦੇ ਸਮੂਹ ਦੀ ਰਿਪੋਰਟ ਦੀ ਪ੍ਰਵਾਨਗੀ ਹੀ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਦੀ ਹੈ। ਉਹਨਾਂ ਨੇ ਆਬਕਾਰੀ ਕਮਿਸ਼ਨਰ, ਜਿਹਨਾਂ ਨੇ ਮੌਜੂਦਾ ਆਬਕਾਰੀ ਨੀਤੀ ਵਿਚ ਉਣਤਾਈਆਂ ਤੇ ਕਮੀਆਂ ਦੀ ਘੋਖ ਲਈ ਕਮੇਟੀ ਬਣਾਈ, ਦਾ ਦਸਤਾਵੇਜ਼ ਵੀ ਜਾਰੀ ਕੀਤਾ। ਉਹਨਾਂ ਦੱਸਿਆ ਕਿ ਇਸ ਨੋਟ ਵਿਚ ਦੱਸਿਆ ਗਿਆਹੈ ਕਿ ਐਲ 1 ਲਾਇਸੰਸ ਰਾਹੀਂ ਸ਼ਰਾਬ ਉਤਪਾਦਨ ਕਰਨ ਵਾਲੇ ਲਈ ਲਾਭ ਰਿਟੇਲਰ ਨੂੰ ਨਹੀਂ ਦਿੱਤਾ ਗਿਆ ਬਲਕਿ ਐਲ 1 ਲਾਇਸੰਸ ਧਾਰਕ ਆਪਣੀ ਮਨਮਰਜ਼ੀ ਦੇ ਰੇਟ ਲਗਾ ਕੇ ਰਿਟੇਲਰਾਂ ਨੂੰ ਸ਼ਰਾਬ ਦਿੰਦੇ ਰਹੇ ਹਨ।