ਦਿੱਲੀ ਹਵਾਈ ਅੱਡੇ 'ਤੇ ਪੈ ਗਿਆ ਰੌਲਾ, ਲਗਾ ਦਿੱਤੀ ਐਮਰਜੈਂਸੀ

Tags

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਅੱਜ ਯਾਨੀ ਕਿ ਸ਼ਨੀਵਾਰ ਦੁਪਹਿਰ ਨੂੰ ਪੂਰੀ ਤਰ੍ਹਾਂ ਐਮਰਜੈਂਸੀ ਦਾ ਐਲਾਨ ਕੀਤਾ ਹੈ। ਏਅਰ ਪੋਰਟ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਰਅਸਲ ਦੁਬਈ ਜਾ ਰਹੇ FedEx ਜਹਾਜ਼ ਦੇ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਇਕ ਪੰਛੀ ਟਕਰਾ ਗਿਆ, ਜਿਸ ਤੋਂ ਬਾਅਦ ਹਵਾਈ ਅੱਡੇ 'ਤੇ ਐਮਰਜੈਂਸੀ ਦਾ ਐਲਾਨ ਕੀਤਾ ਗਿਆ। ਇਹ ਜਾਣਕਾਰੀ ਇਕ ਨਿਊਜ਼ ਏਜੰਸੀ ਨੇ ਹਵਾਈ ਅੱਡੇ ਦੇ ਅਧਿਕਾਰੀ ਦੇ ਹਵਾਲੇ ਤੋਂ ਦਿੱਤੀ ਹੈ। ਸੂਤਰਾਂ ਮੁਤਾਬਕ ਇਹ ਕਦਮ ਇਸ ਲਈ ਚੁੱਕਿਆ ਗਿਆ ਤਾਂ ਕਿ ਜਹਾਜ਼ ਦਿੱਲੀ ਹਵਾਈ ਅੱਡੇ 'ਤੇ ਉਤਰ ਸਕੇ ਅਤੇ ਤਕਨੀਕੀ ਮਾਹਰ ਮਨਜ਼ੂਰੀ ਤੋਂ ਪਹਿਲਾਂ ਜਹਾਜ਼ ਵਿਚ ਆਈ ਕਿਸੇ ਤਰ੍ਹਾਂ ਦੀ ਖਰਾਬੀ ਦੀ ਜਾਂਚ ਕਰ ਸਕਣ।

ਦੱਸ ਦੇਈਏ ਕਿ ਹਵਾਈ ਅੱਡੇ 'ਤੇ ਜਹਾਜ਼ਾਂ ਨਾਲ ਪੰਛੀ ਟਕਰਾਉਣ ਦੀਆਂ ਘਟਨਾਵਾਂ ਆਮ ਹਨ ਪਰ ਇਸ ਨਾਲ ਬਹੁਤ ਵੱਡੀਆਂ ਤਕਨੀਕੀ ਚੁਣੌਤੀਆਂ ਪੇਸ਼ ਆਉਂਦੀਆਂ ਹਨ। ਜੋ ਕਿ ਖ਼ਤਰਨਾਕ ਵੀ ਸਾਬਤ ਹੋ ਸਕਦੀਆਂ ਹਨ। ਪਰ ਖਰਾਬ ਮੌਸਮ ਕਾਰਨ ਪਿਛਲੇ ਕੁਝ ਦਿਨਾਂ ਵਿਚ ਦਿੱਲੀ ਹਵਾਈ ਅੱਡੇ ਤੋਂ ਕਈ ਯਾਤਰੀ ਉਡਾਣਾਂ ਨੂੰ ਡਾਇਵਰਟ ਦਿੱਤਾ ਗਿਆ ਸੀ। ਵੀਰਵਾਰ ਨੂੰ ਮੌਸਮ 'ਚ ਖਰਾਬੀ ਕਾਰਨ ਦਿੱਲੀ ਏਅਰਪੋਰਟ ਤੋਂ ਕਰੀਬ 22 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ ਸੀ।