ਭਗਵੰਤ ਮਾਨ ਤੇ ਕੇਜਰੀਵਾਲ ਤੇ' ਵਰ੍ਹੇ ਨਵਜੋਤ ਸਿੱਧੂ

Tags

ਰੋਡਰੇਜ ਮਾਮਲੇ ਵਿਚੋਂ ਜੇਲ੍ਹ ਵਿਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੇ। ਇਥੇ ਉਨ੍ਹਾਂ ਵੱਲੋਂ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਕੀਤਾ ਗਿਆ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਂਦੇ ਹੋਏ ਜਲੰਧਰ ਵਿੱਚ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ। ਇਥੇ ਦੱਸਣਯੋਗ ਹੈ ਕਿ ਜਦੋਂ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋਈ ਸੀ ਤਾਂ ਉਸ ਸਮੇਂ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚ ਸਨ ਅਤੇ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਨਹੀਂ ਕਰ ਸਕੇ ਸਨ। ਨਵਜੋਤ ਸਿੰਘ ਸਿੱਧੂ ਸਵੇਰੇ ਪਟਿਆਲਾ ਤੋਂ ਰਵਾਨਾ ਹੋਏ ਅਤੇ ਦੁਪਹਿਰ ਇਕ ਵਜੇ ਦੇ ਕਰੀਬ ਜਲੰਧਰ ਪਹੁੰਚੇ।

ਜ਼ਿਕਰਯੋਗ ਹੈ ਕਿ ਸਿੱਧੂ ਹਾਲ ਹੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨੂੰ ਮਿਲਣ ਦਿੱਲੀ ਵੀ ਗਏ ਸਨ। ਕਿਆਸ ਲਗਾਏ ਜਾ ਰਹੇ ਹਨ ਕਿ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਜਾਣ ਤੋਂ ਬਾਅਦ ਉਹ ਲੋਕ ਸਭਾ ਜ਼ਿਮਨੀ ਸਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ ਵੀ ਕਰ ਸਕਦੇ ਹਨ। ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖ਼ਾਲੀ ਹੋਈ ਸੀ। ਇਸ ਸੀਟ ਲਈ 10 ਮਈ ਨੂੰ ਵੋਟਿੰਗ ਹੋਣੀ ਹੈ। ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। 20 ਅਪ੍ਰੈਲ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ ਹੈ। ਕਾਂਗਰਸ ਪਾਰਟੀ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਹਾਲੇ ਤੱਕ ਉਮੀਦਵਾਰਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ।