ਜਦੋਂ ਬੁਲਡੋਜ਼ਰ ਦਾ ਮੂੰਹ ਪਹਾੜਾਂ ਵੱਲੋਂ ਨੂੰ ਮੋੜਿਆ ਫੇਰ ਦੇਖਿਓ: CM ਮਾਨ

Tags

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇੱਥੇ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ ਕੀਤਾ ਅਤੇ ਪੰਜ ਪਿਆਰਾ ਪਾਰਕ ਦੇ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰੀਬ 2 ਕਰੋੜ ਰੁਪਏ ਨਾਲ ਇਸ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 5-6 ਪ੍ਰਾਜੈਕਟ ਹੋਰ ਵੀ ਚੱਲ ਰਹੇ ਹਨ। ਇਸ ਦੇ ਨਾਲ ਹੀ ਲੱਖਾਂ ਲੋਕ ਸਾਡੀ ਵਿਰਾਸਤ ਦੇਖ ਕੇ ਜਾਣਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਭਲਕੇ ਸਮਾਣਾ 'ਚ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿਸਾਖੀ ਤੋਂ ਇਕ ਦਿਨ ਪਹਿਲਾਂ ਫ਼ਸਲਾਂ ਦਾ ਮੁਆਵਜ਼ਾ ਵੰਡਣਾ ਸ਼ੁਰੂ ਕਰ ਦੇਵਾਂਗੇ। ਮੁੱਖ ਮੰਤਰੀ ਮਾਨ ਨੇ ਸਰਕਾਰੀ ਦਫ਼ਤਰਾਂ ਦੇ ਬਦਲੇ ਸਮੇਂ ਬਾਰੇ ਬੋਲਦਿਆਂ ਕਿਹਾ ਕਿ ਗਰਮੀ ਦੇ ਮੌਸਮ 'ਚ ਲੋਕ ਸਵੇਰੇ-ਸਵੇਰੇ ਆ ਕੇ ਆਪਣੇ ਕੰਮ ਕਰਵਾ ਸਕਣਗੇ ਅਤੇ ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮ ਵੀ ਦੁਪਹਿਰ ਨੂੰ ਆਪਣੇ ਘਰ ਪਹੁੰਚ ਜਾਣਗੇ ਅਤੇ ਉਨ੍ਹਾਂ ਦੇ ਬੱਚੇ ਵੀ ਸਕੂਲਾਂ ਤੋਂ ਪਰਤ ਆਉਣਗੇ ਤਾਂ ਉਹ ਆਪਣੇ ਪਰਿਵਾਰ ਨਾਲ ਜ਼ਿਆਦਾ ਸਮਾਂ ਬਿਤਾ ਸਕਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸੜਕਾਂ ਨੂੰ ਪ੍ਰਾਈਵੇਟ ਕੰਪਨੀਆਂ ਤੋਂ ਮੁਕਤ ਕਰ ਦੇਵਾਂਗੇ।