ਚਾਰ ਪੀੜ੍ਹੀਆਂ ਤੋਂ ਬਾਦਲ ਪਰਿਵਾਰ ਦੇ ਫਾਰਮ 'ਚ ਕੰਮ ਕਰਦੇ ਬਾਬੇ ਤੋਂ ਸੁਣੋ ਸਰਪੰਚ ਤੋਂ CM ਬਣਕੇ ਵੀ ਨਾ ਬਦਲੇ!

Tags

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਸਨ ਤੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਦਿਹਾਂਤ 'ਤੇ ਦੇਸ਼ ਦੇ ਵੱਡਾ ਨੇਤਾਵਾਂ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਸਿੰਘ ਬਾਦਲ ਭਾਰਤ ਦੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਹਨ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ 43 ਸਾਲਾਂ ਦੀ ਉਮਰ 'ਚ 1970 ਵਿਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ ਤੇ ਜਦੋਂ 2017 ਵਿੱਚ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ

1970 ਤੋਂ 1980 ਤੱਕ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀ ਮੰਤਰੀ ਬਣੇ ਸਨ ਪਰ ਉਨ੍ਹਾਂ ਮੁੜ ਕੇ ਕਦੇ ਵੀ ਕੇਂਦਰੀ ਵੱਲ ਨਹੀਂ ਵੇਖਿਆ ਤੇ ਪੂਰਾ ਧਿਆਨ ਸੂਬਾਈ ਸਿਆਸਤ 'ਚ ਲਗਾਇਆ। ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਦੇ ਪਿੰਡ ਅਬੁਲ-ਖੁਰਾਣਾ 'ਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਂ ਸੁੰਦਰੀ ਕੌਰ ਅਤੇ ਪਿਤਾ ਦਾ ਨਾਂ ਰਘੂਰਾਜ ਸਿੰਘ ਸੀ। ਉਨ੍ਹਾਂ ਆਪਣੀ ਮੁੱਢਲੀ ਸਿੱਖਿਆ ਇਕ ਸਥਾਨਕ ਅਧਿਆਪਕ ਤੋਂ ਲਈ ਅਤੇ ਫਿਰ ਲੰਬੀ ਦੇ ਸਕੂਲ 'ਚ ਪੜ੍ਹਾਈ ਕਰਨ ਲੱਗੇ, ਜਿੱਥੇ ਉਹ ਬਾਦਲ ਪਿੰਡ ਤੋਂ ਘੋੜੀ 'ਤੇ ਪੜ੍ਹਣ ਜਾਇਆ ਕਰਦੇ ਸਨ। ਅਗਲੇਰੀ ਪੜ੍ਹਾਈ ਲਈ ਉਹ ਫਿਰੋਜ਼ਪੁਰ ਦੇ ਮਨੋਹਰ ਲਾਲ ਮੈਮੋਰੀਅਲ ਹਾਈ ਸਕੂਲ ਗਏ।