ਬਾਦਲ ਦੇ ਘਰ 'ਚ ਹੀ ਖੜ੍ਹ ਕੇ, ਸੁਣੋਂ ਬਾਦਲ ਬਾਰੇ ਕੀ ਬੋਲੇ Navjot Sidhu

Tags

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਬਾਦਲ ਪਹੁੰਚੇ। ਨਵਜੋਤ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਨਵਜੋਤ ਸਿੱਧੂ ਨਾਲ ਕਈ ਹੋਰ ਆਗੂ ਵੀ ਹਾਜ਼ਰ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਹੋਵੇਗਾ।

ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਰਾਜਕੀ ਸਨਮਾਨਾਂ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਸੀ। ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਸੀ। ਇਸ ਦੌਰਾਨ ਕਈ ਸਿਆਸੀ ਸ਼ਖਸਿਅਤਾਂ ਵੀ ਸ਼ਾਮਲ ਹੋਈਆਂ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਤੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਸਾਡੇ ਦਿਲਾਂ ’ਚ ਜਿਉਂਦੇ ਰਹਿਣਗੇ।