ਡੀਜੀਪੀ VS ਬਿਕਰਮ ਮਜੀਠੀਆ! ਪੰਜਾਬ ਦੇ ਮਹੌਲ ਨੂੰ ਲੈ ਕੇ ਪੈ ਗਿਆ ਪੇਚਾ

Tags

ਬਹੁਚਰਚਿਤ ਡਰੱਗ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਆਪਣੇ ਵਕੀਲਾਂ ਨਾਲ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਹੋਏ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 7 ਅਗਸਤ ‘ਤੇ ਅੱਗੇ ਪਾ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਸਿਆਸੀ ਬਦਲਾਖੋਰੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਰੀਬ ਡੇਢ ਸਾਲ ਦੌਰਾਨ ਪੰਜਾਬ ਪੁਲੀਸ ਹੁਣ ਤੱਕ ਉਨ੍ਹਾਂ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਨਹੀਂ ਕਰ ਸਕੀ

ਕਿਉਂਕਿ ਹੁਣ ਤੱਕ ਜਾਂਚ ਏਜੰਸੀ ਨੂੰ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਮਜੀਠੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਚੁੱਕੇ ਹਨ ਜਿਸ ਸਬੰਧੀ ਉਹ ਡੀ.ਜੀ.ਪੀ. ਨੂੰ ਜਾਣਕਾਰੀ ਦੇ ਚੁੱਕੇ ਹਨ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਨੌਜਵਾਨਾਂ ਖਾਸ ਕਰ ਕੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।