AAP ਨਾਲ ਮਿਲਕੇ ਚੋਣਾਂ ਲੜੇਗੀ ਕਾਂਗਰਸ ? ਸੁਣੋ ਕੀ ਬੋਲੇ MP ਬਿੱਟੂ ?

Tags

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਸੰਸਦ ਵਿੱਚ ਉਠਾ ਕੇ ਮੋਦੀ ਸਰਕਾਰ ’ਤੇ ਹੱਲ ਲਈ ਦਬਾਅ ਪਾਵੇਗੀ। ਉਹ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਫ਼ਦ ਨਾਲ ਗੱਲਬਾਤ ਕਰ ਰਹੇ ਸਨ। ਵਫ਼ਦ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਵੱਲੋਂ ਕਿਸਾਨਾਂ ਦੀਆਂ ਸਾਲਾਂ ਬੱਧੀ ਲਟਕ ਰਹੀਆਂ ਮੰਗਾਂ ਸੰਸਦ ਵਿੱਚ ਪਾਸ ਕਰ ਕੇ ਲਾਗੂ ਕਰਵਾਉਣ ਲਈ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਨਾਅਰੇ ਮਾਰਦੇ ਹੋਏ ਮੰਗ ਪੱਤਰ ਸੌਂਪਿਆ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਸੰਘਰਸ਼ ਮੁਅੱਤਲ ਕੀਤਾ ਸੀ

ਪਰ 17 ਮਹੀਨੇ ਤੋਂ ਵੱਧ ਸਮਾਂ ਬੀਤਣ ’ਤੇ ਵੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਤੇ ਖ਼ਰੀਦ ਦੀ ਗਾਰੰਟੀ ਕੀਤੀ ਜਾਵੇ, ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਦਿੱਲੀ ਸ਼ੰਘਰਸ਼ ਦੌਰਾਨ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ, ਮੀਂਹ, ਗੜਿਆਂ ਅਤੇ ਤੂਫ਼ਾਨ ਤੋਂ ਇਲਾਵਾ ਹੋਰ ਕਾਰਨਾਂ ਨਾਲ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਕਿਸਾਨਾਂ-ਮਜ਼ਦੂਰਾਂ ਦੀ ਬੁਢਾਪਾ ਪੈਨਸ਼ਨ ਲਾਗੂ ਕੀਤੀ ਜਾਵੇ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ।ਆਗੂਆਂ ਨੇ ਕਿਹਾ ਕਿ ਉਹ ਹੋਰ ਲੰਬਾ ਸਮਾਂ ਟਾਲਮਟੋਲ ਬਰਦਾਸ਼ਤ ਕਰਨ ਦੀ ਬਿਜਾਏ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕਰਨਗੇ।