ਅੱਜ ਫਿਰ ਮਾਨ ਨੇ ਰਗੜਿਆ ਚੰਨੀ 'ਕਹਿੰਦਾ ਦੋ ਦੋ ਕਰੋੜ ਮੰਗਦੇ ਸੀ'

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੜ੍ਹਬਾ ਵਿਖੇ ਸੰਬੋਧਨ ਦੌਰਾਨ ਸਾਬਕਾ ਸੀਐਮ ਚਰਨਜੀਤ ਚੰਨੀ ਉਪਰ ਗੰਭੀਰ ਦੋਸ਼ ਲਗਾਏ। ਮਾਨ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ, ਚੰਨੀ ਦੇ ਭਾਣਜੇ ਨੇ ਕ੍ਰਿਕਟਰ ਨੂੰ ਨੌਕਰੀ ਦੇਣ ਲਈ 2 ਕਰੋੜ ਰੁਪਏ ਮੰਗੇ ਸਨ। ਮਾਨ ਨੇ ਕਿਹਾ ਕਿ ਇਹ ਖੁਦ ਨੂੰ ਗ਼ਰੀਬ ਦੱਸਦੇ ਹਨ ਪਰ ਖਿਡਾਰੀਆਂ ਕੋਲੋਂ ਕਰੋੜਾਂ ਰੁਪਏ ਮੰਗਦੇ ਰਹੇ। ਮੁੱਖ ਮੰਤਰੀ ਦਾ ਦੋਸ਼ ਹੈ ਕਿ ਚਰਨਜੀਤ ਚੰਨੀ ਦੇ ਭਾਣਜੇ ਨੇ ਨੌਕਰੀ ਲਈ ਇਕ ਰਾਸ਼ਟਰੀ ਪੱਧਰ ਦੇ ਖਿਡਾਰੀ ਤੋਂ 2 ਕਰੋੜ ਰੁਪਏ ਮੰਗੇ ਸਨ। ਇਹ ਗੱਲ ਮੁੱਖ ਮੰਤਰੀ ਨੇ ਦਿੜ੍ਹਬਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ-ਪੱਥਰ ਰੱਖਣ ਦੌਰਾਨ ਕਹੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦਾ ਪੰਜਾਬ ਦਾ ਇਕ ਖਿਡਾਰੀ ਮਿਲਿਆ ਸੀ, ਜਿਸ ਨੇ ਦੱਸਿਆ ਕਿ ਉਸ ਨੇ ਅਫ਼ਸਰੀ ਦਾ ਪੇਪਰ ਦਿੱਤਾ ਸੀ ਪਰ ਨੰਬਰ ਵਧੀਆ ਨਹੀਂ ਆਏ ਤਾਂ ਉਸ ਨੇ ਸਪੋਰਟਸ ਕੋਟੇ 'ਚ ਆਪਣਾ ਨਾਂ ਪਾ ਦਿੱਤਾ। ਜਦੋਂ ਉਸ ਨੇ ਉਸ ਸਮੇਂ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਕਿਹਾ ਕਿ ਤੇਰਾ ਕੰਮ ਬਣ ਜਾਵੇਗਾ। ਇਸ ਮਗਰੋਂ ਕੈਪਟਨ ਦੀ ਥਾਂ 'ਤੇ ਚਰਨਜੀਤ ਸਿੰਘ ਚੰਨੀ ਸੂਬੇ ਦੇ ਸੀਐਮ ਬਣ ਗਏ ਤਾਂ ਖਿਡਾਰੀ ਚੰਨੀ ਕੋਲ ਪੁੱਜਿਆ। ਚਰਨਜੀਤ ਚੰਨੀ ਨੇ ਉਸ ਨੂੰ ਭਾਣਜੇ ਕੋਲ ਭੇਜ ਦਿੱਤਾ ਅਤੇ ਕਿਹਾ ਕਿ 2 ਕਰ ਦਿਓ।