ਕੀ ਸਿੱਧੂ ਮੂਸੇ ਵਾਲੇ ਦੇ ਮ-ਰ-ਨ ਦੀ ਵੀਡਿਉ ਸੱਚਮੁੱਚ ਬਣੀ ਸੀ ਸੁਣੋ ਸਰਪੰਚ ਤੋ

Tags

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਅੱਜ ਪੂਰਾ ਇਕ ਵਰ੍ਹਾ ਬੀਤ ਗਿਆ ਹੈ। ਪੁੱਤ ਦੀ ਪਹਿਲੀ ਬਰਸੀ 'ਤੇ ਮਾਤਾ ਚਰਨ ਕੌਰ ਵੱਲੋਂ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ, "ਸੁੱਖਾਂ ਸੁੱਖ ਕੇ ਓ ਦਿਨ ਆਇਆ ਸੀ, ਜਦ ਮੈਂ ਆਪਣੀ ਕੁੱਖ 'ਚ ਤੁਹਾਡੀ ਮੌਜੂਦਗੀ ਨੂੰ ਮਹਿਸੂਸ ਕੀਤਾ ਸੀ, ਬੜੀਆਂ ਰੀਝਾਂ ਤੇ ਚਾਵਾਂ ਨਾਲ ਤੁਹਾਨੂੰ 9 ਮਹੀਨੇ ਪਾਲ ਕੇ ਚੜ੍ਹਦੀ ਜੂਨ 'ਚ ਗਲ਼ ਨਾਲ ਲਾਇਆ ਸੀ। ਕਦੇ ਨਜ਼ਰਾਂ ਤੋਂ ਬਚਾਉਂਦੀ ਨੇ ਤੇ ਕਦੇ ਖੇਡਾਂ ਨਾਲ ਖਿਡਾਉਂਦੀ ਨੇ, ਸੋਹਣਾ ਸਰਦਾਰ ਸਜਾਇਆ ਸੀ। ਕਦੇ ਸੱਚ ਤੇ ਅਣਖ ਦਾ ਪਾਠ ਪੜ੍ਹਾਉਂਦੀ, ਕਦੇ ਕਿਰਤ ਦੇ ਮੁੱਲ ਦਾ ਗਿਆਨ ਸਿਖਾਉਂਦੀ, ਝੁਕ ਕੇ ਚੱਲਣਾ ਗੱਲ ਬੁਰੀ ਨਾ ਇਹੋ ਗੱਲ ਨੂੰ ਜ਼ਹਿਨ 'ਚ ਪਾਉਂਦੀ ਨੇ ਤੁਹਾਨੂੰ ਤੁਹਾਡੀ ਮੰਜ਼ਿਲ ਤੱਕ ਪਹੁੰਚਾਇਆ ਸੀ। ਪਰ ਮੈਂ ਨਹੀਂ ਜਾਣਦੀ ਸੀ ਪੁੱਤ ਕਿ ਤੁਹਾਡਾ ਮੁਕਾਮ ਹੀ ਤੁਹਾਨੂੰ ਮੇਰੇ ਤੋਂ ਦੂਰ ਕਰ ਦੇਵੇਗਾ।

ਮੇਰੇ ਲਈ ਇਸ ਤੋਂ ਵੱਡੀ ਸਜ਼ਾ ਕੀ ਹੋਣੀ ਆ ਜਿਹਦੀਆਂ ਲੰਮੀਆਂ ਉਮਰਾਂ ਦੀ ਸੁੱਖ ਮੈਂ ਦਿਨ ਰਾਤ ਸੁੱਖਦੀ ਸੀ, ਅੱਜ ਆਪਣੇ ਉਹੀ ਸ਼ੁੱਭ ਨੂੰ ਆਪਣੀਆਂ ਅੱਖਾਂ ਸਾਹਮਣੇ ਦੇਖੇ ਨੂੰ ਇਕ ਸਾਲ ਹੋ ਗਿਆ। ਬਿਨਾ ਕਿਸੇ ਕਸੂਰ ਤੋਂ ਬਿਨਾ ਕਿਸੇ ਗੁਨਾਹ ਤੋਂ ਕੁੱਝ ਘਟੀਆ ਲੋਕਾਂ ਨੇ ਮੇਰੇ ਬੱਚੇ ਨੂੰ ਮੇਰੇ ਤੋਂ ਖੋਹ ਲਿਆ। ਅੱਜ ਇਕ ਸਾਲ ਹੋ ਗਿਆ ਪੁੱਤ ਤੁਹਾਨੂੰ ਮੈਂ ਗਲ਼ ਨਾਲ ਨਹੀਂ ਲਾਇਆ। ਤੁਹਾਡੇ ਨਾਲ ਕੋਈ ਦੁੱਖ ਸਾਂਝਾ ਨਹੀਂ ਕੀਤਾ, ਤੁਹਾਨੂੰ ਤੁਹਾਡਾ ਮਨਪਸੰਦ ਖਾਣਾ ਆਪਣੇ ਹੱਥੀਂ ਨਹੀਂ ਖੁਆਇਆ, ਸ਼ੁੱਭ ਜਦੋਂ ਤੁਸੀਂ ਮੇਰੇ ਕੋਲ ਹੁੰਦੇ ਸੀ, ਮੈਨੂੰ ਹਰ ਮੁਸ਼ਕਲ ਹਰ ਦੁੱਖ ਛੋਟਾ ਲੱਗਦਾ ਸੀ, ਪਰ ਤੁਹਾਡੇ ਬਿਨਾਂ ਮੈਂ ਇਕ ਸਾਲ ਦਾ ਮਾਂ ਕਿਵੇਂ ਬਿਤਾਇਆ ਇਹ ਸਿਰਫ ਮੇਰੀ ਅੰਤਰ ਆਤਮਾ ਜਾਣਦੀ ਆ। ਅੱਜ ਵੀ ਇਹੋ ਸੋਚ ਰਹੀ ਆਂ ਕਿ ਉਹ ਤਰੀਕ ਤਾਂ ਮੁੜ ਆਈ ਆ ਕਿ ਪਤਾ ਤੁਸੀਂ ਵੀ ਆ ਜਾਵੋ। ਮੇਰੀ ਪਰਛਾਈ, ਮੇਰੀ ਹੋਂਦ ਦੀ ਪਛਾਣ ਮੇਰੇ ਗੱਗੂ, ਪੁੱਤ ਮੈਂ ਤੁਹਾਨੂੰ ਗਲ਼ ਨਾਲ ਲਾਉਣਾ, ਮੇਰੀ ਤੜਫਣਾ ਖ਼ਤਮ ਕਰ ਦਵੋ ਪੁੱਤ ਘਰ ਵਾਪਸ ਆ ਜਾਓ, ਕਿਸੇ ਘੜੀ ਵੀ ਜੀ ਨਹੀਂ ਲੱਗਦਾ।"