ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਅੱਜ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਬਾਦਲ ਪਰਿਵਾਰ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਿੰਡ ਬਾਦਲ ਤੋਂ ਕੀਰਤਪੁਰ ਸਾਹਿਬ ਪੁੱਜਿਆ। ਰਵਾਨਗੀ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਆਗੂਆਂ ਵੱਲੋਂ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ 95 ਸਾਲਾ ਸਾਬਕਾ ਮੁੱਖ ਮੰਤਰੀ ਦਾ 25 ਅਪਰੈਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।
ਦੱਸ ਦਈਏ ਕਿ 25 ਅਪ੍ਰੈਲ 2023 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal News) ਦਾ ਲੰਬੀ ਬਿਮਾਰੀ ਤੋਂ ਬਾਅਦ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਇਸ ਮਗਰੋਂ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ। 27 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਹਜ਼ਾਰਾਂ ਨਮ ਅੱਖਾਂ ਨੇ ਉਨ੍ਹਾਂ ਨੂੰ ਆਖਰੀ ਅਲਵਿਦਾ ਕਿਹਾ।