ਆਹ ਚੱਕ ! ਕੁਝ ਦਿਨ ਪਹਿਲਾਂ ਹੀ ਕਿਹਾ ਸੀ ਅੱਜ ਦਿਨ ਚੜਦੇ ਕਰਤਾ ਲਾਗੂ।

Tags

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਹਿੱਤ ਦੇ ਫੈਸਲੇ ਲੈ ਰਹੀ ਹੈ। ਜਿਸ ਵਿੱਚ ਮੁਹੱਲਾ ਕਲੀਨਿਕ, 300 ਯੂਨਿਟ ਬਿਜਲੀ ਮੁਆਫ ਤੇ ਹੋਰ ਕਈ ਕੰਮ ਸ਼ਾਮਿਲ ਹਨ। ਹੁਣ ਪੰਜਾਬ ਦੇ ਸੀਐੱਮ ਭਗਵੰਤ ਮਾਨ  ਜਾਇਦਾਦ ਦੀ ਰਜਿਸਟਰੀ ਦੀ ਐੱਨਓਸੀ ਤੇ ਲੋਕਾਂ ਨੂੰ ਵੱਡੀ ਰਾਹਤ ਦੇ ਸਕਦੇ ਹਨ। ਮਾਨ ਨੇ ਇਸ ਸਬੰਧ ਵਿੱਚ ਅੱਜ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਐੱਨਓਸੀ ਨੂੰ ਲੈ ਕੇ ਕੋਈ ਵੱਡੀ ਰਾਹਤ ਦਾ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ

ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿੰਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਦੀ ਸਹੂਲਤ ਲਈ ਤਤਕਾਲ ਸੁਵਿਧਾ ਤਹਿਤ ਐਨ.ਓ.ਸੀ. ਪ੍ਰਕ੍ਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸੁਵਿਧਾ ਤਹਿਤ ਪ੍ਰਵਾਸੀ ਭਾਰਤੀ ਜਾਂ ਉਹ ਵਿਅਕਤੀ ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ ਕੁਝ ਵੱਧ ਫੀਸ ਅਦਾ ਕਰਕੇ 5 ਦਿਨਾਂ ਵਿੱਚ ਐਨ.ਓ.ਸੀ. ਹਾਸਿਲ ਕਰ ਸਕਣਗੇ।