ਪਿਤਾ ਦੇ ਭੋਗ ਤੇ' ਸੁਖਬੀਰ ਬਾਦਲ ਦੀ ਭਾਵੁਕ ਸਪੀਚ, ਹੱਥ ਜੋੜ ਪੰਜਾਬੀਆਂ ਤੋਂ ਮੰਗੀ ਮੁਆਫ਼ੀ, ਦੇਖੋ

Tags

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿਖੇ ਰੱਖੇ ਗਏ ਭੋਗ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਭਾਵੁਕ ਵਿਖਾਈ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਮਰਹੂਮ ਪਿਤਾ ਨੂੰ ਯਾਦ ਕਰਦਿਆਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਕ ਸੱਚੇ ਦੇਸ਼ਭਗਤ ਸਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਕੋਲ ਕੋਈ ਲਫ਼ਜ਼ ਨਹੀਂ ਹਨ ਕਿ ਉਹ ਸੰਗਤ ਦਾ ਧੰਨਵਾਦ ਕਰ ਸਕਣ। ਉਨ੍ਹਾਂ ਕਿਹਾ ਕਿ ਜਿੰਨਾ ਪਿਆਰ ਸਮੁੱਚੀ ਪਾਰਟੀ ਅਤੇ ਸੰਗਤ ਨੇ ਮੇਰੇ ਪਿਤਾ ਨੂੰ ਦਿੱਤਾ ਹੈ, ਮੇਰੇ ਕੋਲ ਲਫ਼ਜ਼ ਨਹੀਂ ਹਨ ਕਿ ਮੈਂ ਧੰਨਵਾਦ ਕਰ ਸਕਾਂ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਬਾਰੇ ਕਈ ਕਹਾਣੀਆਂ ਸੁਣੀਆਂ ਹਨ।

ਮੈਨੂੰ ਲੱਗਦਾ ਹੈ ਕਿ ਪੰਜਾਬ ਵਿਚ ਹਰ ਘਰ ਦਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬ੍ਹ ਨਾਲ ਕੋਈ ਨਾ ਕੋਈ ਸੰਬੰਧ ਰਿਹਾ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਸੰਗਤ ਦੁੱਖ਼ ਵੰਡਾਉਣ ਲਈ ਸਾਡੇ ਕੋਲ ਆ ਰਹੀ ਹੈ। ਬਾਦਲ ਸਾਬ੍ਹ ਨੇ ਹਮੇਸ਼ਾ ਭਾਈਚਾਰੇ ਨਾਲ ਰਹਿਣਾ ਸਿਖਾਇਆ ਹੈ, ਉਹ ਹਰ ਧਰਮ ਦਾ ਸਤਿਕਾਰ ਕਰਦੇ ਸਨ। ਸਾਰੇ ਧਰਮ ਦੇ ਲੋਕਾਂ ਨੂੰ ਬਾਦਲ ਸਾਬ੍ਹ ਆਪਣਾ ਸਮਝਦੇ ਸਨ। ਮਹਾਪੁਰਖਾਂ ਦਾ ਹੱਥ ਹਮੇਸ਼ਾ ਹੀ ਮੇਰੇ ਪਿਤਾ 'ਤੇ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬਾਦਲ ਸਾਬ੍ਹ ਨੇ ਹਮੇਸ਼ਾ ਮੈਨੂੰ ਇਕੋ ਗੱਲ ਸਿਖਾਈ ਹੈ ਕਿ ਕਿਸੇ ਨਾਲ ਵੀ ਗੁੱਸਾ ਨਹੀਂ ਕਰਨਾ।