ਮੰਤਰੀ ਅਨਮੋਲ ਗਗਨ ਮਾਨ ਨੂੰ ਪ੍ਰਤਾਪ ਬਾਜਵਾ ਨੇ ਕਰਤੀ ਟਿੱਚਰ, ਨਾਲੇ ਮੱਝ ਦੇ ਸਿੰਗਾਂ ਵਾਲੀਂ ਸੁਣਾਤੀ ਕਹਾਣੀ

Tags

ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ, ਉਨ੍ਹਾਂ ਨੂੰ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ, ਨੇਤਾ ਵਿਰੋਧੀ ਧਿਰ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਕਤਲ ਹੋਣਾ ਆਮ ਗੱਲ ਹੋ ਗਈ ਹੈ, ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ ਵਿੱਚ ਆਈ ਹੈ,

ਸੂਬੇ ਬੇ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਹੀਂ ਮਿਲ ਰਿਹਾ, ਨਸ਼ਾ ਵੀ ਧੜੱਲੇ ਨਾਲ ਵਿਕ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣ ਦੇ ਨਤੀਜੇ ਕਾਂਗਰਸ ਪਾਰਟੀ ਦੇ ਹੱਕ ਵਿਚ ਹੋਣਗੇ , ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਕਰਮਜੀਤ ਕੌਰ ਦੀ ਭਾਰੀ ਬਹੁਮਤ ਨਾਲ ਜਿੱਤ ਹੋਵੇਗੀ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਜਗਬੀਰ ਸਿੰਘ ਖ਼ਾਨਮਲਕ, ਸਰਪੰਚ ਲਵਪ੍ਰੀਤ ਸਿੰਘ, ਅਮਨਦੀਪ ਸਿੰਘ, ਸਰਪੰਚ ਸਤਿੰਦਰ ਸਿੰਘ ਅਦਿ ਹਾਜਰ ਸਨ।