ਮਜੀਠੀਆ ਨੇ ਭਗਵੰਤ ਮਾਨ ਬਾਰੇ ਕਰਤੀ ਭਵਿੱਖਬਾਣੀ

Tags

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਮੁਖੀ ਬਦਲਣਾ ਕੋਈ ਨਵੀਂ ਗੱਲ ਨਹੀਂ ਹੈ ਕਿਉਂਕਿ ਆਪ ਸਰਕਾਰ ਅਫਸਰਾਂ ’ਤੇ ਦਬਾਅ ਬਣਾ ਰਹੀ ਹੈ ਕਿ ਉਹ ਮਜੀਠੀਆ ਖਿਲਾਫ ਸਰਕਾਰ ਦੀ ਸੋਚ ਮੁਤਾਬਕ ਚੱਲਣ ਤੇ ਪਾਰਟੀ ਨੇ ਇਸ ਸਾਰੀ ਕਾਰਵਾਈ ਨੂੰ ਸਿਆਸੀ ਵਿਰੋਧੀਆਂ ਖਿਲਾਫ ਕਿੱੜਾਂ ਕੱਢਣ ਲਈ ਕੋਰੀ ਸਿਆਸਤ ਕਰਾਰ ਦਿੱਤਾ।

ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਹਰ ਮੁਹਾਜ਼ ’ਤੇ ਫੇਲ੍ਹ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕੰਮ ਕਰ ਰਹੇ ਹਨ ਅਤੇ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਐਸ ਆਈ ਟੀ ਦਾ ਮੁਖੀ ਬਦਲਿਆ ਗਿਆ ਹੋਵੇ। ਉਹਨਾਂ ਕਿਹਾ ਕਿ ਜਿਸ ਕਿਸੇ ਨੇ ਵੀ ਸਰਕਾਰਾਂ ਵੱਲੋਂ ਲਿਖੀ ਸਿਆਸੀ ਕਹਾਣੀ ’ਤੇ ਕੰਮ ਕਰਨ ਤੋਂ ਇਨਕਾਰ ਕੀਤਾ, ਉਸਨੂੰ ਬਦਲਿਆ ਗਿਆ ਤੇ ਕਾਂਗਰਸ ਸਰਕਾਰ ਵੇਲੇ ਦੋ ਐਡਵੋਕੇਟ ਜਨਰਲਾਂ ਅਤੇ ਤਿੰਨ ਡੀ ਜੀ ਪੀਜ਼ ਦਾ ਬਦਲਣਾ ਇਸ ਗੱਲ ਦਾ ਪ੍ਰਤੱਖ ਸਬੂਤਹੈ।