ਸੁਖਬੀਰ ਬਾਦਲ ਬਾਰੇ ਆਹ ਕਿ ਬੋਲ ਗਏ CM ਭਗਵੰਤ ਮਾਨ

Tags

ਜਲੰਧਰ ਲੋਕ ਸਭਾ ਉਪ-ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਲਕਾ ਜਲੰਧਰ ਵੈਸਟ, ਨਾਰਥ ਅਤੇ ਸੈਂਟਰਲ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੇ ਭਾਰਗਵ ਨਗਰ ਤੋਂ ਰੋਡ ਸ਼ੋਅ ਦੀ ਸ਼ੁਰੁਆਤ ਕੀਤੀ। ਇਥੋਂ ਉਨ੍ਹਾਂ ਨੇ ਨਾਰੀ ਨਿਕੇਤਨ ਚੌਂਕ ਤਕ ਰੋਡ ਸ਼ੋਅ ਕੱਢਿਆ। ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਵਿਚ ਮੁੱਖ ਮੰਤਰੀ ਨੇ ਮਿਲਾਪ ਚੌਂਕ ਤੋਂ ਭਗਤ ਸਿੰਘ ਚੌਂਕ ਤਕ ਰੋਡ ਸ਼ੋਅ ਕੀਤਾ। ਇਸ ਤੋਂ ਇਲਾਵਾ ਜਲੰਧਰ ਨਾਰਥ ਵਿਧਾਨ ਸਭਾ ਹਲਕੇ ਵਿਚ ਦੋਮੋਰੀਆ ਪੁੱਲ ਤੋਂ ਕਿਸ਼ਨਪੁਰਾ ਚੌਕ ਤਕ ਰੋਡ ਸ਼ੋਅ ਕੀਤਾ ਅਤੇ ਲੋਕਾਂ ਨਾਲ ਰੂਬਰੂ ਹੋਏ।

ਮੁੱਖ ਮੰਤਰੀ ਨੇ ਕਾਂਗਰਸੀ ਨੇਤਾ ਅਤੇ ਸਾਬਕਾ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ’ਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਉਨ੍ਹਾਂ ਦੇ ਘਰੋਂ ਛਾਪੇਮਾਰੀ ਦੌਰਾਨ ਕਰੋਡ਼ਾਂ ਦੀ ਜਾਇਦਾਦ ਦੇ ਕਾਗਜ਼ਾਤਾਂ ਤੋਂ ਇਲਾਵਾ ਨੋਟ ਗਿਣਨ ਵਾਲੀ ਮਸ਼ੀਨ ਵੀ ਮਿਲੀ ਸੀ। ਮਤਲਬ ਸਪਸ਼ਟ ਹੈ ਕਿ ਉਦਯੋਗ ਮੰਤਰੀ ਰਹਿੰਦੇ ਹੋਏ ਉਹ ਪੰਜਾਬ ਦੇ ਵਪਾਰੀਆਂ ਕੋਲੋਂ ਮੋਟਾ ਪੈਸਾ ਵਸੂਲਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿਚ ਸੱਤਾਧਾਰੀ ਨੇਤਾ ਪੰਜਾਬ ਦੇ ਉਦਯੋਗਪਤੀਆਂ ਤੇ ਵਪਾਰੀਆਂ ਕੋਲੋਂ ਵਪਾਰ ਵਿਚੋਂ ਹਿੱਸਾ ਲੈਂਦੇ ਸਨ। ਹਿੱਸਾ ਨਾ ਦੇਣ ’ਤੇ ਉਨ੍ਹਾਂ ਨੂੰ ਡਰਾਉਂਦੇ-ਧਮਕਾਉਂਦੇ ਅਤੇ ਰੇਡ ਕਰਵਾਉਂਦੇ ਸਨ। ਅਸੀਂ ਵਪਾਰੀਆਂ ਕੋਲੋਂ ਹਿੱਸਾ ਨਹੀਂ ਲੈਂਦੇ। ਅਸੀਂ ਪੰਜਾਬ ਦੇ ਆਮ ਲੋਕਾਂ ਦੇ ਦੁੱਖ-ਦਰਦ ਵਿਚ ਸ਼ਾਮਲ ਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਵਪਾਰੀਆਂ ਕੋਲੋਂ ਸਾਡਾ ਕੋਈ ਵੀ ਨੇਤਾ ਕਮਿਸ਼ਨ ਤੇ ਹਿੱਸੇਦਾਰੀ ਨਹੀਂ ਮੰਗਦਾ। ਪੰਜਾਬ ਦੇ ਵਪਾਰੀ ਹੁਣ ਬੇਖੌਫ ਹੋ ਕੇ ਆਪਣਾ ਵਪਾਰ ਕਰਦੇ ਹਨ ਅਤੇ ਸਰਕਾਰ ਨੂੰ ਕਰੋਡ਼ਾਂ ਰੁਪਏ ਦਾ ਟੈਕਸ ਵੀ ਭਰਦੇ ਹਨ।