ਚੰਨੀ VS ਭਗਵੰਤ ਮਾਨ!

Tags

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਗਏ ਇਲਜ਼ਾਮਾਂ ਪਿੱਛੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਕੇ ਮੋੜਵਾਂ ਜਵਾਬ ਦਿੱਤਾ ਹੈ। ਚੰਨੀ ਨੇ ਆਪਣੇ 'ਤੇ ਲਗਾਏ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ 'ਤੇ ਲੱਗੇ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਇਲਜ਼ਾਮ ਝੂਠੇ ਹਨ, ਉਨ੍ਹਾਂ ਦੇ ਭਤੀਜੇ ਨੇ ਵੀ ਅਜਿਹਾ ਕੁਝ ਨਹੀਂ ਕੀਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਭਤੀਜੇ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਕੇਸ ਦਰਜ ਕਰੋ। ਚੰਨੀ ਨੇ ਕਿਹਾ ਕਿ ਮੈਂ ਅੱਜ ਤੱਕ ਕਿਸੇ ਤੋਂ ਇੱਕ ਰੁਪਿਆ ਵੀ ਰਿਸ਼ਵਤ ਨਹੀਂ ਲਈ ਹੈ।

ਮੈਂ ਅਜਿਹੇ ਝੂਠੇ ਇਲਜ਼ਾਮਾਂ ਤੋਂ ਘਬਰਾਉਣ ਵਾਲਾ ਨਹੀਂ ਅਤੇ ਨਾ ਹੀ ਭੱਜਣ ਵਾਲਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤਿੰਨ ਮਹੀਨੇ ਵਾਲਾ ਮੁੱਖ ਮੰਤਰੀ ਚੰਨੀ ਹੀ ਦਿੱਸਦਾ ਹੈ। ਸ਼ਾਇਦ ਮੈਂ ਗਰੀਬ ਮੁੱਖ ਮੰਤਰੀ ਸੀ, ਇਸੇ ਲਈ ਮੇਰੇ ਪਿੱਛੇ ਪਏ ਹਨ। ਮੈਂ ਭਤੀਜੇ-ਭਾਣਜਿਆਂ ਨੂੰ ਪੁੱਛ ਲਿਆ ਹੈ, ਸਭ ਨੇ ਕਿਹਾ ਹੈ ਕਿ ਅਸੀਂ ਕੋਈ ਗਲਤ ਕੰਮ ਨਹੀਂ ਕੀਤਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੱਤੀ ਸੀ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਸੀ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਝ ਪੰਜਾਬੀਆਂ ਸਾਹਮਣੇ ਰੱਖਾਂਗਾ…