ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਨੇ ਦੁਸ਼ਮਣੀ ਭੁਲਾ ਕੇ ਇਕ ਦੂਜੇ ਨੂੰ ਦਿੱਤੀ ਪਿਆਰ ਦੀ ਜੱਫੀ

Tags

ਰਾਜਨੀਤੀ ਵਿੱਚ ਕੁਝ ਵੀ ਹੋ ਸਕਦਾ ਹੈ,ਜੀ ਹਾਂ ਤੁਸੀਂ ਬਿਲਕੁਲ ਠੀਕ ਪੜ੍ਹਿਆ। ਦਰਅਸਲ ਜਲੰਧਰ ਵਿਖੇ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਇਕੱਠ ਕੀਤਾ ਗਿਆ ਸੀ ।ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੱਦਿਆ ਅਤੇ ਜੱਫੀ ਪਾਈ। ਸਿੱਧੂ ਨੇ ਸਾਰੇ ਸਿਆਸੀ ਗਿਲੇ ਸ਼ਿਕਵੇ ਦੂਰ ਕਰਦੇ ਹੋਏ ਬਿਕਰਮ ਮਜੀਠੀਆ ਨੂੰ ਜੱਫੀ ਪਾ ਕੇ ਸਾਬਤ ਕਰ ਦਿੱਤਾ ਕਿ ਉਨ੍ਹਾਂ ਦੇ ਦਿਲ ਵਿੱਚ ਮਜੀਠੀਆ ਦੇ ਖ਼ਿਲਾਫ਼ ਕੋਈ ਗਿਲਾ ਸ਼ਿਕਵਾ ਨਹੀਂ ਹੈ।

ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਹ ਕਟਾਰੂਚੱਕ ਦੇ ਖ਼ਿਲਾਫ ਹਨ ।ਇਸ ਦੇ ਨਾਲ ਹੀ ਸਿੱਧੂ ਨੇ ਸੁੱਚਾ ਸਿੰਘ ਲੰਗਾਹ ਦਾ ਵੀ ਜ਼ਿਕਰ ਕੀਤਾ। ਵੱਡਾ ਸਵਾਲ ਇਹ ਹੈ ਕਿ ਸਿੱਧੂ ਦੀ ਇਹ ਜੱਫੀ ਅੱਗੇ ਜਾ ਕੇ ਪੰਜਾਬ ਦੀ ਸਿਆਸਤ ਉੱਤੇ ਕੀ ਅਸਰ ਦਿਖਾਵੇਗੀ।