ਜਦੋਂ ਭਗਵੰਤ ਮਾਨ ਨੇ ਸੁਣਾਈ ਇੱਕ ਗਰੀਬ ਮਜ਼ਦੂਰ ਦੀ ਕਹਾਣੀ!

Tags

ਆਮ ਆਦਮੀ ਪਾਰਟੀ ਵਲੋਂ ਪੰਜਾਬ ਇਕਾਈ ਲਈ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਈਮਾਨਦਾਰੀ ਅਤੇ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰਨ ਦੀ ਉਮੀਦ ਵੀ ਜਤਾਈ ਹੈ। ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ‘ਆਪ’ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਿੰਸੀਪਲ ਬੁੱਧਰਾਮ ਲਗਾਤਾਰ ਦੋ ਵਾਰ ਬੁਢਲਾਡਾ ਤੋਂ

ਜਿੱਤ ਹਾਸਲ ਕਰ ਚੁੱਕੇ ਹਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਹਨ। ਇਸ ਤੋਂ ਇਲਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉੱਪ ਪ੍ਰਧਾਨ, ਜਸਵੀਰ ਸਿੰਘ ਰਾਜਾ ਗਿੱਲ ਨੂੰ ਉੱਪ ਪ੍ਰਧਾਨ, ਜਗਦੀਪ ਸਿੰਘ ਕਾਕਾ ਬਰਾੜ ਨੂੰ ਉੱਪ ਪ੍ਰਧਾਨ, ਤਰੁਣਪ੍ਰੀਤ ਸਿੰਘ ਸੂੰਡ ਨੂੰ ਉੱਪ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।