ਹੁਣ ਗਵਰਨਰ ਹੋ ਗਏ ਮਾਨ ਤੇ ਜ'ਬਰ'ਦਸਤ ਗ'ਰਮ।

Tags

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ 'ਚ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੱਤਾ। ਰਾਜਪਾਲ ਨੇ ਕਿਹਾ ਕਿ ਜਦੋਂ ਤਕ ਉਹ ਪੰਜਾਬ 'ਚ ਰਹਿਣਗੇ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ। ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਮੇਰਾ ਬਹੁਤ ਮਜ਼ਾਕ ਉਡਾਇਆ। ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਹੁੰਦੀ ਹੈ ਤੇ ਭਗਵੰਤ ਮਾਨ ਨੂੰ ਇਸ ਨੂੰ ਬਹਾਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੇਰੀਆਂ ਚਿੱਠੀਆਂ ਨੂੰ ਲਵ ਲੈਟਰ ਦੱਸ ਕੇ ਮਜ਼ਾਕ ਉਡਾਇਆ।

ਉਨ੍ਹਾਂ ਮੁੱਖ ਮੰਤਰੀ ਨੂੰ ਕਿਹ‍ਾ ਕਿ ਉਹ ਕੁਝ ਵੀ ਬੋਲਣ ਪਰ ਉਨ੍ਹਾਂ ਨੂੰ ਮੇਰੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੇਰੇ 'ਤੇ ਪੰਜਾਬ ਯੂਨੀਵਰਸਿਟੀ ਮਾਮਲੇ 'ਚ ਹਰਿਆਣਾ ਦਾ ਪੱਖ ਪੂਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੁਪਰੀਮ ਕੋਰਟ ਦੇ ਹੁਕਮ ਤੇ ਸੰਵਿਧਾਨਕ ਤੌਰ 'ਤੇ ਜਵਾਬ ਦੇਣ ਲਈ ਪਾਬੰਦ ਹਨ। ਗਵਰਨਰ ਪੁਰੋਹਿਤ ਨੇ ਕਿਹਾ ਕਿ ਸੀਐੱਮ ਚਾਹੇ ਜਿਹੜੀ ਮਰਜ਼ੀ ਭਾਸ਼ਾ ਵਰਤ ਲੈਣ ਪਰ ਕੁਝ ਗ਼ੈਰ-ਸੰਵਿਧਾਨਕ ਕਰੋਗੇ ਤਾਂ ਮੈਂ ਰੋਕਾਂਗਾ।