ਜਮਾਂ ਖੂੰਜੇ ਲਾ ਗਿਆ ਵਿਰੋਧੀ,ਗੱਲ ਸੁਨਣ ਵਾਲੀ ਐ!

Tags

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ (ਮਦਰ ਐਂਡ ਚਾਈਲਡ ਕੇਅਰ ਸੈਂਟਰ) ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵਾਂ ਬਣਾਇਆ ਜਾਣ ਵਾਲਾ ਇਹ ਹਸਪਤਾਲ ਮਾਨਸਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ 5.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਵਿਸ਼ੇਸ਼ ਕਰਕੇ ਔਰਤਾਂ ਨੂੰ ਮਿਆਰੀ ਇਲਾਜ ਕਰਵਾਉਣ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਮੀਲਾਂ ਦੂਰ ਨਾ ਜਾਣਾ ਪਵੇ। ਸੀਐਮ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ 45 ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕੀਤੇ ਜਾਣੇ ਹਨ, ਜਿਨ੍ਹਾਂ ਚੋਂ 36 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਨੇੜ ਭਵਿੱਖ ਵਿੱਚ ਅਜਿਹੇ ਹੋਰ ਹਸਪਤਾਲ ਸਥਾਪਿਤ ਕੀਤੇ ਜਾਣਗੇ।