ਭਗਵੰਤ ਮਾਨ ਤੋਂ ਸੁਣੋ ਕਿਵੇਂ ਚੱਲਦੀਐ ਅਫ਼ਸਰਾਂ ਨਾਲ ਤਨਾੜ ਲੋਕਾਂ ਦੀ ਮਿਲੀ ਭੁਗਤ

Tags

ਮੁੱਖ ਮੰਤਰੀ ਭਗਵੰਤ ਮਾਨ ਅੱਜ ਨਾਜਾਇਜ਼ ਕਾਲੋਨੀਆਂ ਦੇ ਮੁੱਦੇ 'ਤੇ ਇਕ ਅਹਿਮ ਮੀਟਿੰਗ ਕਰਨਗੇ। ਜਾਣਕਾਰੀ ਮੁਤਾਬਕ ਇਹ ਮੀਟਿੰਗ ਵਿਭਾਗੀ ਪੱਧਰ 'ਤੇ ਕੀਤੀ ਜਾਵੇਗੀ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਰਹਿਣਗੇ। ਇਸ ਮੀਟਿੰਗ 'ਚ ਨਾਜਾਇਜ਼ ਕਾਲੋਨੀਆਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅੱਜ NHM ਨਾਲ ਸਬੰਧਿਤ ਵੀ ਅਹਿਮ ਬੈਠਕ ਕੀਤੀ ਜਾਵੇਗੀ, ਜਿਸ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੌਜੂਦ ਰਹਿਣਗੇ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ NHM ਫੰਡ ਰੋਕਿਆ ਹੋਇਆ ਹੈ, ਇਸ ਲਈ ਇਹ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਇਸ ਚਿੱਠੀ ਲਿਖੀ ਗਈ ਹੈ, ਜਿਸ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੂੰ ਚਿੱਠੀ ਲਿਖੀ ਗਈ ਹੈ। ਇਸ 'ਚ 15 ਜੂਨ ਤੋਂ 15 ਅਕਤੂਬਰ ਤੱਕ ਕੇਂਦਰੀ ਪੂਲ ਤੋਂ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਗਈ ਹੈ।