ਨਵਜੋਤ ਸਿੱਧੂ ਦੇ ਪੁੱਤਰ ਕਰਨ ਦੀ ਹੋਈ ਮੰਗਣੀ, ਜਾਣੋ ਕੌਣ ਹੈ ਉਹ ਕੁੜੀ ਜੋ ਬਣੇਗੀ ਸਿੱਧੂ ਪਰਿਵਾਰ ਦੀ ਨੂੰਹ

Tags

ਸਿੱਧੂ ਪਰਿਵਾਰ ਵਿਚ ਜਲਦ ਸ਼ਹਿਨਾਈ ਵੱਜਣ ਵਾਲੀ ਹੈ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦੀ ਮੰਗਣੀ ਹੋ ਗਈ ਹੈ। ਕੁੜੀ ਪਟਿਆਲਾ ਦੀ ਰਹਿਣ ਵਾਲੀ ਹੈ। ਨਵਜੋਤ ਸਿੱਧੂ ਨੇ ਆਪਣੇ ਪੁੱਤਰ ਦੀ ‘ਵੁੱਡ ਬੀ ਵਾਈਫ’ ਦੀ ਤਸਵੀਰਾਂ ਨੂੰ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਵਿਚ ਸਿੱਧੂ ਪਰਿਵਾਰ ਦੇ ਨਾਲ ਦਿਖਣ ਵਾਲੀ ਇਨਾਇਤ ਰੰਧਾਵਾ ਹੈ।

ਸਿੱਧੂ ਨੇ ਸੋਸ਼ਲ ਮੀਡੀਆ ’ਤੇ ਆਪਣੀ ਨੂੰਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਸਿੱਧੂ ਨੇ ਆਪਣੇ ਪੁੱਤ ਦੀ ਕੁੜਮਾਈ ਨੂੰ ਗੰਗਾ ਕਿਨਾਰੇ ਕੀਤਾ ਹੈ। ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਕਿਹਾ ਕਿ ਬੇਟਾ ਆਪਣੀ ਪਿਆਰੀ ਮਾਂ ਦੀ ਸਭ ਤੋਂ ਵੱਡੀ ਇੱਛਾ ਦਾ ਸਨਮਾਨ ਕਰਦਾ ਹੈ। ਇਸ ਸ਼ੁੱਭ ਦੁਰਗਾ ਅਸ਼ਟਮੀ ਦੇ ਦਿਨ ਮਾਂ ਗੰਗਾ ਦੀ ਗੋਦ ਵਿਚ, ਇਕ ਨਵੀਂ ਸ਼ੁਰੂਆਤ, ਸਾਡੀ ਹੋਣ ਵਾਲੀ ਨੂੰਹ ਇਨਾਇਤ ਰੰਧਾਵਾ ਨਾਲ ਜਾਣ-ਪਛਾਣ। ਉਨ੍ਹਾਂ ਨੇ ਪ੍ਰੋਮਿਸ ਬੈਂਡ ਦਾ ਅਦਾਨ-ਪ੍ਰਦਾਨ ਕੀਤਾ।

ਇਨਾਇਤ ਪਟਿਆਲਾ ਦੀ ਰਹਿਣ ਵਾਲੀ ਹੈ। ਇਨਾਇਤ ਰੰਧਾਵਾ ਪਟਿਆਲੇ ਦੇ ਮੰਨੇ-ਪ੍ਰਮੰਨੇ ਨਾਮ ਮਨਿੰਦਰ ਰੰਧਾਵਾ ਦੀ ਧੀ ਹੈ। ਮਨਿੰਦਰ ਰੰਧਾਵਾ ਫੌਜ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਫਿਲਹਾਲ ਉਹ ਪੰਜਾਬ ਡਿਫੈਂਸ ਸਰਵਿਸ ਵੈਲਫੇਅਰ ਡਿਪਾਰਟਮੈਂਟ ਵਿਚ ਡਿਪਟੀ ਡਾਇਰੈਕਟਰ ਦੇ ਅਹੁਦੇ ’ਤੇ ਸੇਵਾਵਾਂ ਨਿਭਾਅ ਰਹੇ ਹਨ।