ਆਹ ਹੁਣ ਕਿਹੜੇ ਲੀਡਰ ਤੇ ਤਵਾ ਲਾ ਗਿਆ CM ਭਗਵੰਤ ਮਾਨ!

Tags

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਮੁੜ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਨੇ ਇਕ ਟਵੀਟ ਕਰਦੇ ਹੋਏ ਲਿਖਿਆ ਹੈ- ''SGPC ਦੇ ਪ੍ਰਧਾਨ ਸਾਹਬ ਕੱਲ੍ਹ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਚ ਤਲਬ..ਮਲੂਕਾ,

ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਉਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ..ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ, ਕੱਲ੍ਹ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ.. ਦੱਸ ਦਈਏ ਕਿ ਜਨਰਲ ਇਜਲਾਸ ਤੋਂ ਪਹਿਲਾਂ ਕਮੇਟੀ ਪ੍ਰਧਾਨ ਦੀ ਅਕਾਲੀ ਆਗੂਆਂ ਨਾਲ ਮੀਟਿੰਗ ਹੋ ਰਹੀ ਹੈ। ਦੱਸਿਆ ਦਾ ਰਿਹਾ ਹੈ ਕਿ ਜਨਰਲ ਇਜਲਾਸ ਵਿਚ ਸਖਤ ਫੈਸਲੇ ਲਏ ਜਾ ਸਕਦੇ ਹਨ।