ਬੱਬੂ ਮਾਨ ਵੀ ਪਹੁੰਚਿਆ ਹਸਪਤਾਲ, ਸੋਸ਼ਲ ਮੀਡੀਆ 'ਤੇ ਫੈਲੀ ਸੀ..

Tags

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਤਬੀਅਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਹਾਲ ਜਾਨਣ ਲਈ ਵੱਡੀ ਗਿਣਤੀ ਵਿੱਚ ਸੰਗੀਤ ਜਗਤ ਤੋਂ ਹਸਤੀਆਂ ਪੁੱਜ ਰਹੀਆਂ ਹਨ। ਅੱਜ ਪੰਜਾਬੀ ਗਾਇਕ ਬੱਬੂ ਮਾਨ ਸੁਰਿੰਦਰ ਛਿੰਦਾ ਦੀ ਤਬੀਅਤ ਬਾਰੇ ਜਾਨਣ ਪੁੱਜੇ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਸੁਰਿੰਦਰ ਛਿੰਦਾ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ।

ਹਸਪਤਾਲ ਵਾਲਿਆਂ ਅਨੁਸਾਰ ਸੁਰਿੰਦਰ ਛਿੰਦਾ ਦੀ ਹਾਲਤ ਸਥਿਰ ਬਣੀ ਹੋਈ ਹੈ। ਬੀਤੇ ਦਿਨ ਲੋਕ ਸਭਾ ਮੈਂਬਰ ਤੇ ਰਾਜ ਗਾਇਕ ਹੰਸ ਰਾਜ ਹੰਸ ਵੀ ਛਿੰਦਾ ਦਾ ਹਾਲ ਜਾਨਣ ਪੁੱਜੇ ਸਨ। ਗੌਰਤਲਬ ਹੈ ਕਿ ਬੀਤੇ ਦਿਨ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਕੁਝ ਦਿਨ ਪਹਿਲਾਂ ਹੀ ਸੁਰਿੰਦਰ ਛਿੰਦਾ ਦਾ ਇੱਕ ਛੋਟਾ ਜਿਹਾ ਆਪ੍ਰੇਸ਼ਨ ਹੋਇਆ ਸੀ।