ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਡਟ ਕੇ ਖੜ੍ਹੇ ਹਾਂ" ਪ੍ਰਤਾਪ ਬਾਜਵਾ ਦਾ ਵੱਡਾ ਐਲਾਨ

Tags

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੂੰ ਸਲਾਹ ਦਿੱਤੀ ਹੈ। ਬਾਜਵਾ ਨੇ ਟਵੀਟ 'ਚ ਲਿਖਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਹੈਜ਼ਾ, ਟਾਈਫਾਈਡ, ਡੇਂਗੂ ਅਤੇ ਹੈਪੇਟਾਈਟਸ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੂੰ ਸੁਚੇਤ ਕਰਦਾ ਹਾਂ। ਇਸ ਵੱਲ ਗੰਭੀਰਤਾ ਨਾਲ ਧਿਆਨ ਦਿੰਦੇ ਹੋਏ ਮੈਡੀਕਲ ਕੈਂਪ ਲਗਾਉਣੇ ਸ਼ੁਰੂ ਕੀਤੇ ਜਾਣ। ‘ਆਪ’ ਸਰਕਾਰ ਨੂੰ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਹੜ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਇਹ ਪੂਰੀ ਤਰ੍ਹਾਂ ਦੀ ਲਾਪਰਵਾਹੀ ਕਾਰਨ ਹੋਇਆ ਹੈ। 'ਆਪ' ਸਰਕਾਰ ਦਾ ਕਹਿਣਾ ਹੈ ਕਿ ਹੜ੍ਹ ਨੇ ਸੂਬੇ ਦੇ ਲਗਭਗ ਅੱਧੇ ਹਿੱਸੇ 'ਚ ਤਬਾਹੀ ਮਚਾਈ ਹੋਈ ਹੈ। ਆਫਤ ਦੇ ਨਾਲ ਨਜਿੱਠਣ ਲਈ ਲਈ 'ਆਪ' ਸਰਕਾਰ ਕੋਲ 729 ਕਰੋੜ ਰੁਪਏ ਉਪਲਬਧ ਹਨ। ਕੇਂਦਰ ਸਰਕਾਰ ਤੋਂ ਵੀ 488 ਕਰੋੜ ਰੁਪਏ ਪ੍ਰਾਪਤ ਹੋਏ ਹਨ। ਫਿਰ ਵੀ, ਕੁਦਰਤੀ ਆਫ਼ਤ ਲਈ ਅਗਾਊਂ ਤਿਆਰੀ ਅਸਫਲ ਰਹੀ। ਜੇਕਰ CM ਭਗਵੰਤ ਮਾਨ ਦੀ ਸਰਕਾਰ ਸਮੇਂ ਸਿਰ ਗੂੜੀ ਨੀਂਦ ਤੋਂ ਜਾਗ ਜਾਂਦੀ ਤਾਂ ਇੰਨੀ ਵੱਡੀ ਤਬਾਹੀ ਨੂੰ ਰੋਕਿਆ ਜਾ ਸਕਦਾ ਸੀ।