ਹੜ੍ਹਾਂ ਵਿਚਾਲੇ ਰਾਜਸਥਾਨ ਨੂੰ ਜਾਣ ਵਾਲੀ ਨਹਿਰ ਬੰਦ ਕਿਉਂ? ਸੁਣ ਲਓ ਮੰਤਰੀ ਸਾਹਬ ਦਾ ਜਵਾਬ

Tags

ਪੰਜਾਬ ਦੇ ਐੱਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਸ਼ ਕਾਰਨ ਸੰਭਾਵੀ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਨੂੰ ਰੋਕਿਆ ਜਾ ਸਕੇ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡਰੇਨਜ਼ ਵਿਭਾਗ,

ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲਸ ਵਿਭਾਗ ਦੀਆਂ ਸਾਂਝੀਆਂ ਐਕਸ਼ਨ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਇਹ ਯਕੀਨੀ ਬਣਾਉਣਗੀਆਂ ਕਿ ਸੇਮ ਨਾਲਿਆਂ ਦੇ ਸਾਰੇ ਪੁੱਲ ਅਤੇ ਪੁੱਲੀਆਂ ਸਾਫ਼ ਹੋਣ ਅਤੇ ਕੋਈ ਵੀ ਨਾਲਾ ਬਲਾਕ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਨਾਲੇ ਅਜੇ ਤੱਕ ਸਾਫ਼ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਤੁਰੰਤ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਜ਼ਿਲ੍ਹੇ ਵਿਚੋਂ ਲੰਘਦੇ ਜੀ.ਟੀ. ਰੋਡ ਅਤੇ ਹੋਰ ਸੰਪਰਕ ਸੜਕਾਂ ਦੇ ਥੱਲਿਓਂ ਪਾਣੀ ਦੀ ਨਿਕਾਸੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਰਿਪੋਰਟ ਵੀ ਤਿਆਰ ਕਰਨ ਲਈ ਕਿਹਾ।