ਭਗਵੰਤ ਮਾਨ ਮੂਹਰੇ ਦੋਨੋ ਹੱਥ ਜੋੜ ਕੇ ਆਹ ਕੀ ਬੋਲੀ ਹਰਸਿਮਰਤ ਬਾਦਲ

Tags

ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਪਹੁੰਚਣ ਕਾਰਨ ਬੰਨ੍ਹ ਟੁੱਟਣ ’ਤੇ ਇਸ ਖੇਤਰ ‘ਚ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਘੱਗਰ ਵਿਚ ਪਾਣੀ ਦਾ ਪੱਧਰ 3 ਫੁੱਟ ਵਧ ਗਿਆ ਹੈ ਅਤੇ ਪਾਣੀ ਵੱਧਣ ਕਾਰਨ ਮਾਨਸਾ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਖ਼ਤਰਾ ਬਣ ਗਿਆ ਹੈ। ਉਹ ਅੱਜ ਬਰੇਟਾ ਸਥਿਤ ਚਾਂਦਪੁਰਾ ਬੰਨ੍ਹ ਦਾ ਦੌਰਾ ਕਰਨ ਤੋਂ ਬਾਅਦ ਦੇਰ ਸ਼ਾਮ ਮਾਨਸਾ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਹੜ੍ਹਾਂ ਦੀ ਚਿਤਾਵਨੀ ਮੌਸਮ ਵਿਭਾਗ ਨੇ ਪਹਿਲਾਂ ਹੀ ਜਦੋਂ ਦੇ ਦਿੱਤੀ ਸੀ ਤਾਂ ਪੰਜਾਬ ਸਰਕਾਰ ਵੱਲੋਂ ਡਰੇਨਾਂ ਦੀ ਸਫ਼ਾਈ ਅਤੇ

ਖ਼ਾਸ ਕਰਕੇ ਘੱਗਰ ਦਰਿਆ ਦੇ ਕਿਨਾਰੇ ਮਜ਼ਬੂਤ ਕਰਨ ਲਈ ਵਿਸ਼ੇਸ਼ ਫੰਡ ਜਾਰੀ ਕਰਨਾ ਚਾਹੀਦਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਰੋਕੂ ਪ੍ਰਬੰਧਾਂ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾ ਲੋਕਾਂ ਦੀ ਪਹਿਲਾਂ ਸਾਰ ਲਈ ਗਈ ਅਤੇ ਨਾ ਹੀ ਹੁਣ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੋੜਾਵਾਲ ਡਰੇਨ ਓਵਰਫ਼ਲੋਅ ਹੋ ਗਈ ਹੈ, ਕਿਉਂਕਿ ਮੌਨਸੂਨ ਦੇ ਆਉਣ ਤੋਂ ਪਹਿਲਾਂ ਇਸ ਦੀ ਸਫ਼ਾਈ ਨਹੀਂ ਕੀਤੀ ਗਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੜ੍ਹ ਮਾਰੇ ਪਿੰਡਾਂ ਵਿਚ ਮਨੁੱਖੀ ਤ੍ਰਾਸਦੀ ਵਾਪਰਨ ਨੂੰ ਤਿਆਰ ਹੈ।