ਹੁਣੇ ਹੁਣੇ ਆਇਆ ਗੁੱਸੇ 'ਚ ਮਾ'ਨ।।ਬੋਲੇ ; ਧਮਕੀ ਨੀ ਦਿੰਦਾ ਪਰ ਚੱਕ ਫੱਟੇ ਦਿਉ

Tags

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਪੈਂਡਿੰਗ ਫੰਡਾਂ ਦਾ ਰੇੜਕਾ ਹਾਲੇ ਤੱਕ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ, ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ ਸੁਨਾਮ ਵਿੱਚ ਪਹੁੰਚੇ ਸਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਇੱਕ ਵਾਰ ਮੁੜ ਤੋਂ ਕੇਂਦਰ ਦੇ ਫੰਡਾਂ ਦਾ ਜ਼ਿਕਰ ਕੀਤਾ ਹੈ। ਦਰਅਸਲ ਪੰਜਾਬ ਵਿੱਚ ਬੀਤੇ ਦਿਨੀ ਹੜ੍ਹਾਂ ਦੀ ਮਾਰ ਕਾਫ਼ੀ ਦੇਖਣ ਨੂੰ ਮਿਲੀ ਸੀ। ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਸੂਬੇ ਅੰਦਰ 1500 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਹੈ।

ਜਦਕਿ ਕੇਂਦਰ ਸਰਕਾਰ ਨੇ ਹੜ੍ਹਾਂ ਲਈ ਪੰਜਾਬ ਨੂੰ 218 ਕਰੋੜ 40 ਲੱਖ ਰੁਪਏ ਜਾਰੀ ਕੀਤੇ ਹਨ। ਕੇਂਦਰ ਵੱਲੋਂ ਜਾਰੀ ਕੀਤੇ ਗਏ ਰਾਹਤ ਫੰਡ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ''ਕਦੇ ਤੁਸੀਂ ਕਿਸੇ ਪੰਜਾਬ ਨੂੰ ਭੀਖ ਮੰਗਦੇ ਦੇਖਿਆ ਹੈ ? ਪੰਜਾਬੀ ਕਿਸੇ ਤੋਂ ਭੀਖ ਨਹੀਂ ਮੰਗਦੇ, ਅਸੀਂ ਕੇਂਦਰ ਸਰਕਾਰ ਤੋਂ ਪੈਸੇ ਕਿਉਂਕਿ ਮੰਗੀਏ, ਸਾਡੇ ਕੋਲ ਆਪਣੇ ਖ਼ਜਾਨੇ ਵਿੱਚ ਬਹੁਤ ਪੈਸੇ ਪਏ ਹੋਏ ਹਨ। ਅਸੀਂ ਇਹਨਾਂ ਪੈਸਿਆਂ ਨਾਲ ਹੜ੍ਹ ਪੀੜਤਾਂ ਦੀ ਮਦਦ ਕਰਾਂਗੇ, ਕੇਂਦਰ ਸਰਕਾਰ ਕੋਲ ਮੰਗਣ ਦੀ ਜ਼ਰੂਰਤ ਨਹੀਂ ਹੈ।''