ਹੁਣੇ ਹੁਣੇ ਵਰਦੇ ਮੀਂਹ 'ਚ ਮਾਨ ਨੇ ਚੱਕ ਤਾਂ ਘੜੇ ਤੋਂ ਕੌਲਾ।

Tags

ਬੁੱਧਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਇਸ ਦਰਮਿਆਨ ਪੰਜਾਬ ਸਰਕਾਰ ਦੇ ਮਿੱਥੇ ਪ੍ਰੋਗਰਾਮਾਂ ਵਿੱਚ ਵੀ ਹਲਕਾ ਜਿਹਾ ਵਿਘਨ ਪਿਆ ਪਰ ਮੋਗਾ-ਕੋਟਕਪੂਰਾ ਰੋਡ ਉਤੇ ਸਥਿਤ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਵਾਉਣ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਮੀਂਹ ਵਿੱਚ ਵੀ ਆਪਣਾ ਪ੍ਰੋਗਰਾਮ ਜਾਰੀ ਰੱਖਿਆ। ਸੀਐਮ ਮਾਨ ਨੇ ਰਸਮੀ ਤੌਰ ਉਤੇ ਟੋਲ ਪਲਾਜ਼ਾ ਨੂੰ ਬੰਦ ਕਰਵਾ ਕੇ ਵੱਡੀ ਗਿਣਤੀ ਵਿੱਚ ਆਏ ਹੋਏ ਲੋਕਾਂ ਨੂੰ ਭਾਰੀ ਮੀਂਹ ਵਿੱਚ ਹੀ ਸੰਬੋਧਨ ਕੀਤਾ। ਇਸ ਦੌਰਾਨ ਸੀਐਮ ਭਗਵੰਤ ਮਾਨ ਤੇ ਹੋਰ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਰਕਰ ਮੀਂਹ ਵਿੱਚ ਭਿੱਜਦੇ ਰਹੇ ਪਰ ਮਾਨ ਨੇ ਆਪਣਾ ਭਾਸ਼ਣ ਜਾਰੀ ਰੱਖਿਆ।

ਵਰ੍ਹਦੇ ਮੀਂਹ ਵਿੱਚ ਸੀਐਮ ਮਾਨ ਨੇ ਕਿਹਾ ਕਿ ਜੇਕਰ ਕੋਈ ਹੋਰ ਸਰਕਾਰ ਹੁੰਦੀ ਤਾਂ ਉਹ ਟੋਲ ਬੰਦ ਕਰਨ ਦੀ ਬਜਾਏ ਆਪਣਾ ਹਿੱਸਾ ਰੱਖਦੀ। ਉਨ੍ਹਾਂ ਦੀ ਸਰਕਾਰ ਨੇ 10 ਟੋਲ ਪਲਾਜ਼ੇ ਬੰਦ ਕਰਵਾ ਦਿੱਤੇ ਹਨ। ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਜੇਬਾਂ ਵਿਚੋਂ ਪੈਸਾ ਕਢਵਾਉਂਦੀ ਨਹੀਂ ਬਲਕਿ ਬਚਾਉਂਦੀ ਹੈ। ਪਹਿਲਾਂ ਇਸ ਟੋਲ ਪਲਾਜ਼ਾ ਨੂੰ 21 ਜੁਲਾਈ ਤੋਂ ਬੰਦ ਕਰਵਾਉਣ ਦੀ ਗੱਲ ਕਹੀ ਸੀ ਪਰ ਕੰਪਨੀ ਦੇ ਪੈਸੇ ਪੂਰੇ ਹੋਣ ਮਗਰੋਂ ਸੂਬਾ ਸਰਕਾਰ ਵੱਲੋਂ ਤੈਅ ਸਮਾਂ ਹੱਦ ਤੋਂ 15 ਦਿਨ ਪਹਿਲਾਂ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਹੈ। ਕੋਟਕਪੂਰਾ ਤੋਂ ਮੋਗਾ ਜਾਂਦੇ ਸਮੇਂ ਕਰੀਬ 35 ਕਿਲੋਮੀਟਰ ਦੀ ਦੂਰੀ ਉਪਰ ਪਿੰਡ ਚੰਦ ਪੁਰਾਣਾ 'ਚ ਪੀਡੀ ਅਗਰਵਾਲ ਟੋਲ ਪਲਾਜ਼ਾ ਹੈ।