ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੇ ਜਿੱਥੇ ਸਰਕਾਰ ਵੱਲੋਂ ਲਗਾਤਾਰ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰੇ ਕਰਨਾ ਸ਼ੁਰੂ ਕੀਤਾ ਗਿਆ। ਉੱਥੇ ਹੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਠਲ੍ਹ ਪਾਉਣ ਵਾਸਤੇ ਵੀ ਸਖਤ ਕਦਮ ਚੁੱਕੇ ਗਏ ਹਨ ਜਿਸ ਦੇ ਚਲਦਿਆਂ ਹੋਇਆਂ ਭ੍ਰਿਸ਼ਟਾਚਾਰ ਦੇ ਖਿਲਾਫ਼ ਇਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ ਜਿਸ ਦੇ ਅਧਾਰ ਤੇ ਬਹੁਤ ਸਾਰੇ ਭਰਿਸ਼ਟਾਚਾਰੀਆਂਦੇ ਖਿਲਾਫ ਸਖਤ ਕਦਮ ਚੁੱਕੇ ਗਏ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਮੰਤਰੀ ਵੱਖ-ਵੱਖ ਦੋਸ਼ਾਂ ਦੇ ਵਿਚ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ ਜਿਨ੍ਹਾਂ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਆਈ ਹੈ। ਜਿਸ ਨੂੰ ਸੁਣ ਕੇ ਹਰ ਵਿਅਕਤੀ ਹੈਰਾਨ ਰਹਿ ਜਾਂਦਾ ਹੈ।
ਹੁਣ ਜੇਲ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਥੇ ਡਰੱਗਜ਼ ਮਾਮਲੇ ਦੇ ਤਹਿਤ ਇਸ ਸਮੇਂ ਪਟਿਆਲਾ ਦੀ ਜੇਲ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਜਿੱਥੇ ਚੋਣਾਂ ਤੋਂ ਬਾਅਦ ਆਤਮਸਮਰਪਣ ਕਰ ਗਏ ਸਨ। ਉਹਨਾਂ ਵੱਲੋਂ ਜਿੱਥੇ ਕਈ ਵਾਰ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ ਉਥੇ ਹੀ ਪਹਿਲਾਂ ਦੋ ਵਾਰ ਉਨ੍ਹਾਂ ਦੀ ਪਟੀਸ਼ਨ ਤੇ ਬਹਿਸ ਹੋਣ ਮਗਰੋਂ ਫੈਸਲੇ ਨੂੰ ਸੁਰੱਖਿਅਤ ਰੱਖਿਆ ਗਿਆ ਸੀ ਜਿਸ ਤੋਂ ਬਾਅਦ ਦੋ ਬੈਂਚ ਵੱਲੋਂ ਉਨ੍ਹਾਂ ਦੇ ਮਾਮਲੇ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।