ਹੜ੍ਹ ਪ੍ਰਭਾਵਿਤ ਇਲਾਕੇ 'ਚ ਪਹੁੰਚ ਕੇ ਸੁਖਬੀਰ ਬਾਦਲ ਕਿਉਂ ਹੋਏ ਨਾਰਾਜ਼ ?

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਭਾਰੀ ਬਰਸਾਤਾਂ ਤੇ ਹੜ੍ਹਾਂ ਕਾਰਨ ਜਿਹਨਾਂ ਦੇ ਘਰ ਨੁਕਸਾਨੇ ਗਏ ਹਨ ਉਹਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਉਹਨਾਂ ਨੇ ਉਹਨਾਂ ਕਿਸਾਨਾਂ ਲਈ ਵੀ 25 ਹਜ਼ਾਰ ਰੁਪਏ ਪ੍ਰਤੀ ਏਕੜ ਐਡਵਾਂਸ ਮੁਆਵਜ਼ੇ ਦੀ ਮੰਗ ਕੀਤੀ ਜਿਹਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ। ਉਹਨਾਂ ਇਹ ਵੀ ਮੰਗ ਕੀਤੀ ਕਿ ਫਸਲਾਂ ਦੇ ਹੋਏ ਨੁਕਸਾਨ ਵਾਸਤੇ ਗਿਰਦਾਵਰੀ ਕਰਵਾਈ ਜਾਵੇ। ਭਾਰੀ ਬਰਸਾਤ ਦੇ ਕਾਰਨ ਲੋਕਾਂ ਦੀ ਹੋਈ ਤਬਾਹੀ ’ਤੇ ਅਫਸੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਸੁੱਤੀ ਰਹਿ ਗਈ ਤੇ ਲੋਕਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁਹਾਲੀ, ਰੋਪੜ, ਆਨੰਦਪੁਰ ਸਾਹਿਬ, ਪ‌ਟਿਆਲਾ, ਸੰਗਰੂਰ, ਹੁਸ਼ਿਆਰਪੁਰ ਤੇ ਜਲੰਧਰ ਜ਼ਿਲ੍ਹਿਆਂ ਤੋਂ ਵੱਡੇ ਨੁਕਸਾਨ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਤੇ ਹਜ਼ਾਰਾਂ ਏਕੜ ਵਿਚ ਫਸਲ ਵੀ ਡੁੱਬ ਗਈ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਲਾਈ ਝੋਨੇ ਦੀ ਫਸਲ ਅਤੇ ਸਬਜ਼ੀਆਂ ਦੀ ਫਸਲ ਦਾ ਵੀ ਵੱਡਾ ਨੁਕਸਾਨ ਹੋਇਆਹੈ। ਉਹਨਾਂ ਕਿਹਾ ਕਿ ਮੁਹਾਲੀ, ਰੋਪੜ ਤੇ ਆਨੰਦਪੁਰ ਸਾਹਿਬ ਵਿਚ ਘਰਾਂ ਵਿਚ ਪਾਣੀ ਵੜ੍ਹਨ ਕਾਰਨ ਸੈਂਕੜੇ ਲੋਕਾਂ ਨੂੰ ਰਾਤਾਂ ਸੜਕਾਂ ’ਤੇ ਗੁਜਾਰਨੀਆਂ ਪੈ ਰਹੀਆਂ ਹਨ।