ਭਗਵੰਤ ਮਾਨ ਨੇ ਕੀਤੀ ਕੈਪਟਨ ਦੀ ਨਕਲ ਦੇਖਕੇ ਬਾਬੇ ਵੀ ਹੱਸ-ਹੱਸ ਹੋਗੇ ਲੋਟ-ਪੋਟ

Tags

ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉੱਤੇ ਸੂਬੇ ਵਿਚ 10ਵਾਂ ਟੋਲ ਪਲਾਜ਼ਾ ਬੰਦ ਕਰਵਾਇਆ। ਪੰਜਾਬ ਵਿਚ ਹੁਣ ਤਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਚੰਦ ਪੁਰਾਣਾ ਦੇ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 10 ਟੋਲ ਪਲਾਜ਼ਿਆਂ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 44.43 ਲੱਖ ਰੁਪਏ ਟੋਲ ਵਜੋਂ ਅਦਾ ਕਰਨੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਟੋਲ ਬੰਦ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਆਰਥਿਕ ਰਾਹਤ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੋਗਾ-ਕੋਟਕਪੂਰਾ ਮਾਰਗ ਉੱਤੇ ਪੈਂਦੇ ਟੋਲ ਪਲਾਜ਼ੇ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 4.68 ਲੱਖ ਰੁਪਏ ਟੋਲ ਦੇਣਾ ਪੈਂਦਾ ਸੀ ਜਿਸ ਕਰਕੇ ਟੋਲ ਬੰਦ ਹੋਣ ਨਾਲ ਲੋਕਾਂ ਦੇ ਇਹ ਪੈਸੇ ਹੁਣ ਬਚਣਗੇ।

ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕੀਤਾ ਕਿ ਅਸਲ ਵਿਚ ਇਹ ਟੋਲ ਪਲਾਜ਼ੇ ਆਮ ਲੋਕਾਂ ਨੂੰ ਲੁੱਟਣ ਵਾਲੀਆਂ ਦੁਕਾਨਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਨੇ ਲੋਕਾਂ ਦਾ ਆਰਥਿਕ ਸ਼ੋਸ਼ਣ ਕਰਨ ਲਈ ਸਰਕਾਰ ਨਾਲ ਹੋਏ ਸਮਝੌਤਿਆਂ ਦੇ ਨਿਯਮਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤ ਵਿਚ ਟੋਲ ਪ੍ਰਬੰਧਕਾਂ 'ਤੇ ਕੋਈ ਕਾਰਵਾਈ ਕਰਨ ਦੀ ਬਜਾਏ ਉਲਟਾ ਇਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਲੋਕਾਂ ਦੀ ਹੁੰਦੀ ਲੁੱਟ ਵੱਲ ਜਾਣਬੁੱਝ ਕੇ ਕੋਈ ਧਿਆਨ ਨਹੀਂ ਦਿੱਤਾ।